newslineexpres

Home Haryana ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰੇ : ਸਵਾਤੀ

ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰੇ : ਸਵਾਤੀ

by Newslineexpres@1

ਰਾਮ ਰਹੀਮ ਦੀ ਪੈਰੋਲ ‘ਤੇ ਹੰਗਾਮਾ!
‘ਹਰਿਆਣਾ ਸਰਕਾਰ ਬਾਬੇ ਦੀ ਭਗਤੀ ‘ਚ ਲੀਨ’ : ਸਵਾਤੀ ਮਾਲੀਵਾਲ
ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰੇ : ਸਵਾਤੀ

ਦਿੱਲੀ, 27 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਹਰਿਆਣਾ ਸਰਕਾਰ ਰਾਮ ਰਹੀਮ ਦੀ ਭਗਤੀ ‘ਚ ਲੀਨ ਹੈ। ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਉਹਨਾਂ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿ ਕੇ ਸਤਿਸੰਗ ਕਰ ਰਿਹਾ ਹੈ ਅਤੇ ਇਸੇ ਸਤਿਸੰਗ ਵਿੱਚ ਹਰਿਆਣਾ ਦੇ ਡਿਪਟੀ ਸਪੀਕਰ ਅਤੇ ਸੂਬੇ ਦੇ ਮੇਅਰ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਅਤੇ ਕਤਲ ਦੇ ਜੁਰਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਉਹ ਪੈਰੋਲ ‘ਤੇ ਭਾਸ਼ਣ ਅਤੇ ਗੀਤ ਬਣਾਉਂਦਾ ਹੈ ਅਤੇ ਹਰਿਆਣਾ ਸਰਕਾਰ ਦੇ ਕੁੱਝ ਨੇਤਾ ਤਾੜੀਆਂ ਵਜਾਉਂਦੇ ਨਜ਼ਰ ਆਉਂਦੇ ਹਨ ਅਤੇ ਸ਼ਰਧਾ ਵਿਚ ਲੀਨ ਹੋ ਜਾਂਦੇ ਹਨ। ਹਰਿਆਣਾ ਸਰਕਾਰ ਨੂੰ ਗੁਰਮੀਤ ਦੀ ਪੈਰੋਲ ਤੁਰੰਤ ਖਤਮ ਕਰਨੀ ਚਾਹੀਦੀ ਹੈ।

Related Articles

Leave a Comment