newslineexpres

Joe Rogan Podcasts You Must Listen
Home Latest News ???? ਲਿੰਗ ਆਧਾਰਿਤ ਹਿੰਸਾ ਨੂੰ ਰੋਕਣ ਲਈ ਸਖੀ-ਵਨ ਸਟਾਪ ਸੈਂਟਰਾਂ ਸਬੰਧੀ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਜੀਤ ਕੌਰ

???? ਲਿੰਗ ਆਧਾਰਿਤ ਹਿੰਸਾ ਨੂੰ ਰੋਕਣ ਲਈ ਸਖੀ-ਵਨ ਸਟਾਪ ਸੈਂਟਰਾਂ ਸਬੰਧੀ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਜੀਤ ਕੌਰ

by Newslineexpres@1

???? ਲਿੰਗ ਆਧਾਰਿਤ ਹਿੰਸਾ ਨੂੰ ਰੋਕਣ ਲਈ ਸਖੀ-ਵਨ ਸਟਾਪ ਸੈਂਟਰਾਂ ਸਬੰਧੀ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਜੀਤ ਕੌਰ

???? ਦਿਵਿਆਂਗ ਔਰਤਾਂ ਖਿਲਾਫ਼ ਹਿੰਸਾ ਤੇ ਸੋਸ਼ਣ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨ ’ਤੇ ਦਿੱਤਾ ਜ਼ੋਰ

???? ਲਿੰਗ ਆਧਾਰਤ ਹਿੰਸਾ ਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਤੇ ਟ੍ਰੇਨਿੰਗ ਪ੍ਰੋਗਰਾਮਾਂ ਦੀ ਸਮਾਪਤੀ ਮੌਕੇ ਰਾਜ ਪੱਧਰੀ ਸਮਾਗਮ

ਜਲੰਧਰ, 27 ਅਕਤੂਬਰ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਲਿੰਗ ਆਧਾਰਿਤ ਹਿੰਸਾ ਨੂੰ ਰੋਕਣ ਅਤੇ ਹਿੰਸਾ ਪੀੜਤ ਔਰਤਾਂ ਦੇ ਹਿੱਤਾਂ ਦੀ ਰਾਖੀ ਤੇ ਉਨ੍ਹਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਸੂਬੇ ਭਰ ’ਚ ਚੱਲ ਰਹੇ ਸਖੀ-ਵਨ ਸਟਾਪ ਸੈਂਟਰਾਂ ਸਬੰਧੀ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਤਾਂ ਜੋ ਹਰ ਵਰਗ ਖਾਸ ਕਰ ਕਮਜ਼ੋਰ, ਅਨਪੜ੍ਹ, ਘੱਟ ਪੜ੍ਹੀਆਂ-ਲਿਖੀਆਂ, ਮਜ਼ਦੂਰ ਔਰਤਾਂ ਦੀ ਸੁਰੱਖਿਆ ਤੇ ਹੋਂਦ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਨਿਊਜ਼ਲਾਈਨ ਐਕਸਪ੍ਰੈਸ ਨੂੰ ਪ੍ਰਾਪਤ ਖਬਰ ਮੁਤਾਬਕ ਲਿੰਗ ਆਧਾਰਤ ਹਿੰਸਾ ਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਤੇ ਟ੍ਰੇਨਿੰਗ ਪ੍ਰੋਗਰਾਮਾਂ ਦੀ ਸਮਾਪਤੀ ਮੌਕੇ ਸਥਾਨਕ ਇਕ ਹੋਟਲ ਵਿਖੇ ਯੂ.ਐਨ.ਵੁਮੈਨ ਦੇ ਸਹਿਯੋਗ ਨਾਲ ਕਰਵਾਏ ਗਏ ਰਾਜ ਪੱਧਰੀ ਜਾਗਰੂਕਤਾ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰਾਂ ਵਿੱਚ ਘਰੇਲੂ ਹਿੰਸਾ, ਐਸਿਡ ਅਟੈਕ ਜਾਂ ਕਿਸੇ ਵੀ ਪ੍ਰਕਾਰ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਇਕੋ ਛੱਤ ਹੇਠ ਮੁਫ਼ਤ ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਕਾਊਂਸਲਿੰਗ ਸਮੇਤ ਅਸਥਾਈ ਆਸਰਾ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਔਰਤਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ, ਜਿਸ ਵਿੱਚ ਸੋਸ਼ਲ ਮੀਡੀਆ ਦੀ ਮਦਦ ਲਈ ਜਾਵੇਗੀ ਤਾਂ ਜੋ ਇਸ ਸਬੰਧੀ ਘਰ-ਘਰ ਜਾਗਰੂਕਤਾ ਪੈਦਾ ਕਰਕੇ ਲਿੰਗ ਆਧਾਰਿਤ ਹਿੰਸਾ ਨੂੰ ਠੱਲ੍ਹ ਪਾਈ ਜਾ ਸਕੇ।
ਸਕੂਲਾਂ ਵਿੱਚ ਜਿਨਸੀ ਸਿੱਖਿਆ ਦੇਣ ਦੀ ਵਕਾਲਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲਾ ਬੱਚੀਆਂ ਨੂੰ ਜਿਨਸੀ ਹਿੰਸਾ ਤੇ ਸ਼ੋਸ਼ਣ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਦਿਵਿਆਂਗ ਔਰਤਾਂ ਖਿਲਾਫ਼ ਵੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੇ ਸੋਸ਼ਣ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਮਹਿਲਾਵਾਂ ਨੂੰ ਆਪਣੇ ਕਾਨੂੰਨੀ ਹੱਕ/ਇਨਸਾਫ ਪ੍ਰਾਪਤ ਕਰਨ ’ਚ ਵਾਧੂ ਮੁਸ਼ਕਿਲਾਂ/ਔਕੜਾਂ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਦੇ ਇਸ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਅਜਿਹੇ ਅੱਠ ਟ੍ਰੇਨਿੰਗ ਪ੍ਰੋਗਰਾਮ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ‘ਵਨ ਸਟਾਪ ਸੈਂਟਰਾਂ’ ਦੇ ਸਟਾਫ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਤ ਹਿੰਸਾ, ਇਸ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨੀ ਵਿਵਸਥਾਵਾਂ, ਘਰੇਲੂ ਹਿੰਸਾ ਐਕਟ, ਦਾਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਚ, ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਵਨ ਸਟਾਪ ਸੈਂਟਰਾਂ ’ਚ ਅਜਿਹੇ ਮਾਮਲਿਆਂ ਤੋਂ ਪੀੜਤ ਔਰਤਾਂ ਲਈ ਪੰਜਾਬ ਸਰਕਾਰ ਵਲੋਂ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਸੂਬੇ ਦੇ ਹਰ ਖੇਤਰ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਸੈਂਟਰਾਂ ਦੇ ਸਟਾਫ਼ ਨੂੰ ਤਾਕੀਦ ਕੀਤੀ ਕਿ ਲਿੰਗ ਆਧਾਰਤ ਹਿੰਸਾ ਦੀਆਂ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇ।
ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆਂ ਨੇ ਸਖੀ-ਵਨ ਸਟਾਪ ਸੈਂਟਰਾਂ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਭਰ ਵਿੱਚ ਚੱਲ ਰਹੇ ਇਨ੍ਹਾਂ ਸੈਂਟਰਾਂ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਆਈਆਂ 10,500 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਸਾਲ 2021-22 ਦੌਰਾਨ 1801 ਕੇਸ ਨਿਬੇੜੇ ਗਏ ਹਨ, ਜਿਨ੍ਹਾਂ ਵਿੱਚ 267 ਪੁਲਿਸ ਨੂੰ ਰੈਫਰ ਕਰਨ ਤੋਂ ਇਲਾਵਾ 301 ਵਿੱਚ ਕਾਨੂੰਨੀ ਸਹਾਇਤਾ, 219 ਵਿੱਚ ਡਾਕਟਰੀ ਸਹਾਇਤਾ, 173 ਵਿੱਚ ਸ਼ੈਲਟਰ, 840 ਵਿੱਚ ਕਾਊਂਸਲਿੰਗ ਪ੍ਰਦਾਨ ਕੀਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਅਮਰਜੀਤ ਸਿੰਘ ਭੁੱਲਰ ਵੱਲੋਂ ਸਖੀ-ਵਨ ਸਟਾਪ ਸੈਂਟਰਾਂ ਦੀ ਕਾਰਗੁਜ਼ਾਰੀ ਬਾਰੇ ਪ੍ਰੈਜ਼ੇਨਟੇਸ਼ਨ ਦਿੱਤੀ ਗਈ ਉਥੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਜੈ ਇੰਦਰ ਸਿੰਘ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜਲੰਧਰ ਇੰਦਰਜੀਤ ਕੌਰ, ਯੂ.ਐਨ. ਵੁਮੈਨ ਦੀ ਡਿਪਟੀ ਕੰਟਰੀ ਰਿਪ੍ਰਜ਼ੈਂਟੇਟਿਵ ਕਾਂਤਾ ਸਿੰਘ,ਵੱਖ-ਵੱਖ ਜ਼ਿਲ੍ਹਿਆਂ ਤੋੰ ਡੀ.ਪੀ.ਓਜ਼, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਤੋਂ ਸੀ.ਡੀ.ਪੀ.ਓਜ਼ ਅਤੇ ਵਨ ਸਟਾਪ ਸੈਂਟਰਾਂ ਦਾ ਸਟਾਫ ਆਦਿ ਮੌਜੂਦ ਸੀ।
Newsline Express

Related Articles

Leave a Comment