newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ‘ਆਪ‘ ਦੀ ਸਰਕਾਰ ਬਣੇਗੀ – ਮੁੱਖ ਮੰਤਰੀ ਭਗਵੰਤ ਮਾਨ

ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ‘ਆਪ‘ ਦੀ ਸਰਕਾਰ ਬਣੇਗੀ – ਮੁੱਖ ਮੰਤਰੀ ਭਗਵੰਤ ਮਾਨ

by Newslineexpres@1

ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ‘ਆਪ‘ ਦੀ ਸਰਕਾਰ ਬਣੇਗੀ – ਮੁੱਖ ਮੰਤਰੀ ਭਗਵੰਤ ਮਾਨ
ਨਵਸਾਰੀ (ਗੁਜਰਾਤ), 29 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜਾਲਮ ਅਤੇ ਭਿ੍ਰਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ ਵਿੱਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਉਸ ਨੂੰ ਬਾਹਰ ਦਾ ਦਰਵਾਜਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਇਨਾਂ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਕੱਢਣ ਲਈ ਗੁਜਰਾਤ, ਪੰਜਾਬ ਅਤੇ ਦਿੱਲੀ ਦੀ ਕਹਾਣੀ ਦੁਹਰਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਇਹ ਲੁੱਟ ਸ਼ੁਰੂ ਕੀਤੀ ਸੀ, ਉਥੇ ਭਾਜਪਾ ਆਗੂਆਂ ਨੇ ਇਸ ਨੂੰ ਸਿਖਰ ‘ਤੇ ਪਹੁੰਚਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ‘ਚ ਬਦਲਾਅ ਦੀ ਹਵਾ ਵਗ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ‘ਆਪ‘ ਸੂਬੇ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਦੇਵੇਗੀ।
ਲੋਕਾਂ ਨੂੰ ‘ਆਪ’ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਖਤ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਦਾ ਰਸਤਾ ਨਹੀਂ ਦਿਖਾਇਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜਾਕ ਉਡਾਉਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਲਈ ਹੈ। ਉਨਾਂ ਕਿਹਾ ਕਿ ਇਨਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨਾਂ ਕਿਹਾ ਕਿ ਲੋਕ ਇਸ ਜਾਲਮ ਅਤੇ ਭਿ੍ਰਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕੋਲ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ। ਉਨਾਂ ਨੇ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਨੇਤਾਵਾਂ ਨੇ ਆਪਣੇ ਭਿ੍ਰਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨਾਂ ਭਿ੍ਰਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

Related Articles

Leave a Comment