ਪੰਜਾਬ ‘ਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ, 4 ਅਧਿਕਾਰੀ ਮੁਅੱਤਲ
ਚੰਡੀਗੜ੍ਹ, 30 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਪਰਾਲੀ ਸਾੜਨ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਇਸ ਦੇ ਮੱਦੇਨਜ਼ਰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਜ਼ਿਲ੍ਹਿਆਂ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਇਨ੍ਹਾਂ 4 ਅਧਿਕਾਰੀਆਂ ਨੂੰ ਆਪਣੇ ਕੰਮ ‘ਚ ਕੋਤਾਹੀ ਵਰਤਣ ਕਰਕੇ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ‘ਚ ਹਰਬੰਸ ਸਿੰਘ (ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ), ਸਤੀਸ਼ ਕੁਮਾਰ (ਖੇਤੀਬਾੜੀ ਅਫ਼ਸਰ ਸਮਾਣਾ, ਪਟਿਆਲਾ), ਹਰਪਾਲ ਸਿੰਘ (ਖੇਤੀਬਾੜੀ ਅਫ਼ਸਰ, ਚੋਹਲਾ ਸਾਹਿਬ, ਤਰਨਤਾਰਨ) ਅਤੇ ਭੁਪਿੰਦਰ ਸਿੰਘ (ਖੇਤੀਬਾੜੀ ਅਫ਼ਸਰ, ਪੱਟੀ, ਤਰਨਤਾਰਨ) ਸ਼ਾਮਲ ਹਨ।