newslineexpres

Joe Rogan Podcasts You Must Listen
Home ਪੰਜਾਬ ਮਾਲ ਪਟਵਾਰੀ ਨੂੰ 13,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਾਲ ਪਟਵਾਰੀ ਨੂੰ 13,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

by Newslineexpres@1

ਮਾਲ ਪਟਵਾਰੀ ਨੂੰ 13,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰੁਪਏ ਲਏ ਹਨ।
ਵਿਜੀਲੈਂਸ ਬਿਊਰੋ ਵੱਲੋਂ ਉਸਦੀ ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ੀ ਪਾਏ ਜਾਣ ਤੇ ਮੁਲਜ਼ਮ ਪਟਵਾਰੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸਨੂੰ ਗ੍ਰਿਫਤਾਰ ਕਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Articles

Leave a Comment