ਮੋਗਾ ‘ਚ ਅੰਮ੍ਰਿਤਪਾਲ ਸਿੰਘ ਨਜ਼ਰਬੰਦ, ਪੁਲਿਸ ਛਾਉਣੀ ‘ਚ ਬਦਲਿਆ ਪਿੰਡ
ਮੋਗਾ, 5 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਅੰਮ੍ਰਿਤਸਰ ਵਿਖੇ ਬੀਤੇ ਦਿਨ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਮਾਮਲੇ ਨਾਲ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਜੁੜ ਰਿਹਾ ਹੈ। ਸ਼ੁੱਕਰਵਾਰ ਸਵੇਰੇ ਪੁਲਿਸ ਨੇ ਅੰਮ੍ਰਿਤਸਰ ਤੇ ਬਟਾਲਾ ਅਤੇ ਹੋਰ ਥਾਵਾਂ ਉਤੇ ਹਿੰਦੂ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਸੀ ਤਾਂ ਜੋ ਸਥਿਤੀ ਗੜਬੜ ਨਾ ਹੋਵੇ। ਨਾਲ ਹੀ ਉਨ੍ਹਾਂ ਦੇ ਘਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵੀ ਪੁਖਤਾ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਡੇਰਾ ਭਾਈ ਸੇਵਾ ਸਿੰਘ ‘ਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਪੂਰੇ ਇਲਾਕੇ ਵਿਚ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।