ਅੰਮ੍ਰਿਤਸਰ, 9 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਜਨਰਲ ਇਜਲਾਜ ਦੌਰਾਨ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ। ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਧੱਕੇ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ। ਇਸ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਉਨ੍ਹਾਂ ਦੇ ਮੁਕਾਬਲੇ ਵਿਰੋਧੀ ਧਿਰ ਵੱਲੋਂ ਕੋਈ ਉਮੀਦਵਾਰ ਨਹੀਂ ਸੀ। ਸ੍ਰੀ ਅਵਤਾਰ ਸਿੰਘ ਫਤਿਹਗੜ੍ਹ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਚੁਣੇ ਗਏ।