newslineexpres

Home EMPLOYEES ???? ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 16 ਨਵੰਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ 

???? ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 16 ਨਵੰਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ 

by Newslineexpres@1

???? ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਵਿਰੁੱਧ ਮੁਲਾਜਮਾਂ/ਪੈਨਸ਼ਨਰਾਂ ਵਿਚ ਭਾਰੀ ਰੋਸ

???? ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 16 ਨਵੰਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ 

  ਸੰਗਰੂਰ, 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ-   ਆਲ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸੰਗਰੂਰ ਦੇ ਸੈਂਕੜੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 16 ਨਵੰਬਰ ਨੂੰ ਸਰਕਾਰ ਦੀ ਮੰਗਾਂ ਪ੍ਰਤੀ ਬੇਰੁਖੀ/ਅਣਦੇਖੀ, ਲਾਪਰਵਾਹੀ ਅਤੇ ਚੋਣਾਂ ਸਮੇਂ ਮੁਲਾਜਮਾਂ/ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਵਿਰੁੱਧ ਵਿਸ਼ਾਲ ਰੋਸ ਮੁਜਾਹਰੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੈਨਸ਼ਨਰਜ ਜੁਆਇੰਟ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਪੈਨਸਰਾਂ ਨੂੰ ਸੰਬੋਧਨ ਕਰਦਿਆਂ, ਸਰਪ੍ਰਸਤ ਜਗਦੀਪ ਸਰਮਾਂ, ਪ੍ਰਧਾਨ ਅਰਜਨ ਸਿੰਘ, ਸੁਰਿੰਦਰ ਬਾਲੀਆ, ਸੀਤਾ ਰਾਮ ਸਰਮਾ ਅਤੇ ਬਿੱਕਰ ਸਿੰਘ ਸਿਬੀਆ ਨੇ ਕਿਹਾ ਕਿ ਸਰਕਾਰ ਵੱਲੋਂ ਜਨਵਰੀ 2016 ਤੋਂ 66 ਮਹੀਨਿਆਂ ਦਾ ਬਕਾਇਆ, ਡੀ.ਏ. ਦੀ 4% ਦੀ ਕਿਸਤ ਅਤੇ ਜਨਵਰੀ 2015 ਤੋਂ 190 ਮਹੀਨਿਆਂ ਦਾ ਬਕਾਇਆ ਦੇਣ ਸੰਬੰਧੀ ਚੁੱਪੀ ਧਾਰ ਰੱਖੀ ਹੈ ਜਿਸ ਕਰਕੇ ਪੈਨਸਨਰਾਂ ਵਿੱਚ ਭਾਰੀ ਰੋਸ ਹੈ। ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਹਲਕਾ ਧੂਰੀ ਦੇ ਵਿਸਾਲ ਮੁਜਾਹਰੇ ਵਿੱਚ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਸ਼ਾਮਿਲ ਹੋਣ ਦਾ ਅਹਿਦ ਕੀਤਾ ਗਿਆ ਅਤੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 29 ਨਵੰਬਰ ਨੂੰ ਮੋਹਾਲੀ ਵਿਖੇ ਜੋਰਦਾਰ ਮੁਜਾਹਰਾ ਕੀਤਾ ਜਾਵੇਗਾ।
ਇਸ ਮੌਕੇ ਮੇਲਾ ਸਿੰਘ ਪੁੰਨਾਵਾਲ, ਅਮਰਜੀਤ ਸਿੰਘ, ਹਰਭਗਵਾਨ ਸਿੰਘ, ਹਰਬੰਸ ਜਿੰਦਲ, ਤਾਰਾ ਸਿੰਘ, ਹਵਾ ਸਿੰਘ, ਰਾਮ ਲਾਲ ਸਰਮਾ, ਰਾਜਿੰਦਰ ਸਿੰਘ, ਸੱਤਪਾਲ ਸਿੰਘ ਕਲਸੀ, ਬਲਵੀਰ ਸਿੰਘ ਰਤਨ, ਪਵਨ ਗੁਪਤਾ (ਐਸ.ਡੀ.ਓ), ਦਰਸ਼ਨ ਸਿੰਘ ਆਦਿ ਹਾਜ਼ਰ ਸਨ।         Newsline Express

Related Articles

Leave a Comment