newslineexpres

Joe Rogan Podcasts You Must Listen
Home Education ???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਬਾਲ ਦਿਵਸ ; ਚਾਚਾ ਨਹਿਰੂ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਮਨਾਇਆ ਜਨਮ ਦਿਹਾੜਾ

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਬਾਲ ਦਿਵਸ ; ਚਾਚਾ ਨਹਿਰੂ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਮਨਾਇਆ ਜਨਮ ਦਿਹਾੜਾ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਬਾਲ ਦਿਵਸ

???? ਚਾਚਾ ਨਹਿਰੂ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਮਨਾਇਆ ਜਨਮ ਦਿਹਾੜਾ

???? ਪ੍ਰਿੰਸੀਪਲ ਸਰਲਾ ਭਟਨਾਗਰ ਨੇ ਚਾਚਾ ਨਹਿਰੂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ ਉਤੇ ਪਾਇਆ ਚਾਨਣਾ

ਪਟਿਆਲਾ, 14 ਨਵੰਬਰ – ਸੁਰਜੀਤ ਗਰੋਵਰ/ ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਬਾਲ ਦਿਵਸ (ਚਿਲਡਰਨਜ਼ ਡੇਅ), ਪੰਡਿਤ ਜਵਾਹਰ ਲਾਲ ਨਹਿਰੂ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਜਿਨ੍ਹਾਂ ਨੂੰ ਬੱਚਿਆਂ ਨਾਲ ਬੇਹੱਦ ਪਿਆਰ ਸੀ, ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਉਤੇ ਚਾਨਣਾ ਪਾਇਆ। ਉਨ੍ਹਾਂ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਉਤੇ ਵਿਸਤਾਰ ਨਾਲ ਚਰਚਾ ਕੀਤੀ।
ਸਕੂਲ ਦੀ ਸਤਵੀਂ ਕਲਾਸ ਦੀ ਵਿਦਿਆਰਥਣ ਈਸ਼ਾ ਵਰਮਾ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਅਸੀਂ ਸਭ ਪਿਆਰ ਤੇ ਸਤਿਕਾਰ ਦੇ ਨਾਲ “ਚਾਚਾ ਨਹਿਰੂ” ਕਹਿੰਦੇ ਹਾਂ ਅਤੇ ਉਨ੍ਹਾਂ ਦੇ ਨਾਮ ਉਤੇ ਹੀ ਬਾਲ ਦਿਵਸ ਮਨਾਇਆ ਜਾਂਦਾ ਹੈ।
ਇਸ ਦੌਰਾਨ ਪ੍ਰਿੰਸੀਪਲ ਅਤੇ ਹੋਰ ਅਧਿਆਪਕਾਂ ਨੇ ਸਮੂਹ ਵਿਦਿਆਰਥੀਆਂ ਨੂੰ ਦੇਸ਼ ਭਗਤੀ ਸੰਬੰਧੀ ਵੀ ਜਾਗਰੂਕ ਕੀਤਾ।
ਉਪਰੋਕਤ ਤੋਂ ਅਲਾਵਾ ਸਕੂਲ ਵਿਖੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਉਨ੍ਹਾਂ ਦੀਆਂ ਬਹਾਦੁਰੀ ਭਰੀਆਂ ਜਿੱਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਵਿਪਿਨ ਸ਼ਰਮਾ ਨੇ ਸਕੂਲ ਵਿਖੇ ਉਚੇਚੇ ਤੌਰ ਉੱਤੇ ਪਹੁੰਚ ਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Newsline Express

???? ਐਨ ਐਸ ਐਸ ਦੇ ਵਿਦਿਆਰਥੀਆਂ ਨੇ ਸਕੂਲ ਨੂੰ ਚਮਕਾਇਆ

???? ਬੁੱਟਿਆਂ ਦੀ ਦੇਖ ਰੇਖ ਸਮੇਤ ਗਮਲਿਆਂ ਆਦਿ ਨੂੰ ਕੀਤਾ ਰੰਗ ਰੋਗਨ

ਪਟਿਆਲਾ, 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ ਐਸ ਐਸ ਦੇ ਵਿਦਿਆਰਥੀਆਂ ਅਤੇ ਵਿਦੀਆਰਥਣਾਂ ਨੇ ਵਿਸ਼ੇਸ਼ ਕੈਂਪ ਲਗਾ ਕੇ ਸਕੂਲ ਵਿਚ ਜਿੱਥੇ ਕੁਝ ਨਵੇਂ ਬੁੱਟੇ ਲਗਾਏ, ਉਥੇ ਹੀ ਪੁਰਾਣੇ ਬੂਟਿਆਂ ਕਿ ਦੇਖਭਾਲ ਅਤੇ ਸਾਂਭ ਸੰਭਾਲ ਕੀਤੀ ਅਤੇ ਪੁਰਾਣੇ ਗਮਲਿਆਂ ਆਦਿ ਨੂੰ ਰੰਗ ਰੌਗਣ ਕਰਕੇ ਸਕੂਲ ਦੀ ਦਿੱਖ ਨੂੰ ਹੋਰ ਵਧੇਰੇ ਸੋਹਣਾ ਬਣਾ ਕੇ ਚਮਕਣ ਲਾ ਦਿੱਤਾ।
ਵਿਦਿਆਰਥੀਆਂ ਦੇ ਇਸ ਵਿਸ਼ੇਸ਼ ਉੱਦਮ ਦੀ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। Newsline Express

Related Articles

Leave a Comment