???? ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੇ਼ਰ-ਏ-ਪੰਜਾਬ ਅਤੇ ਚਾਚਾ ਨਹਿਰੂ ਜੀ ਦਾ ਜਨਮਦਿਨ ਮਨਾਇਆ
ਪਟਿਆਲਾ, 14 ਨਵੰਬਰ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਮਾਡਲ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ। ਐਨ.ਸੀ.ਸੀ ਕੈਡਿਟ ਜਸਪ੍ਰੀਤ ਕੌਰ ਨੇ ਪੰਡਿਤ ਨਹਿਰੂ ਜੀ ਦੀ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ ਬੱਚਿਆਂ ਨੂੰ ਸਮਰਪਿਤ ਇੱਕ ਖੂਬਸੁਰਤ ਕਵਿਤਾ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੇਡਿਓੇ ਸਟੇਸ਼ਨ ਜਾ ਕੇ ਇੱਕ ਪ੍ਰਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਇੱਕ ਸਕਿੱਟ ਪੇਸ਼ ਕੀਤੀ ਅਤੇ ਨਾਲ ਹੀ ਇੱਕ ਕਵਿਤਾ ਅਤੇ ਇੱਕ ਦੇਸ਼ ਭਗਤੀ ਗੀਤ ਪੇਸ਼ ਕੀਤਾ। ਏ.ਐਨ.ਓ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਇਤਿਹਾਸਕ ਮਹੱਤਤਾ ਅਤੇ ਉਨ੍ਹਾਂ ਦੀਆਂ ਜਿੱਤਾਂ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਚੌਕਲੇਟਾਂ ਵੰਡੀਆਂ। Newsline Express