newslineexpres

Joe Rogan Podcasts You Must Listen
Home ਮਨੋਰੰਜਨ ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

by Newslineexpres@1

ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

ਮੁੰਬਈ, 26 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਭਰਤੀ ਸਨ। ਉਨ੍ਹਾਂ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਵਿਕਰਮ ਗੋਖਲੇ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮ 4 ਵਜੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਵਿਕਰਮ ਗੋਖਲੇ ਦੀ ਮੌਤ ਦੀ ਖਬਰ ਮਿਲਦੇ ਹੀ ਹਿੰਦੀ ਅਤੇ ਮਰਾਠੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਵੀ ਨਮ ਅੱਖਾਂ ਨਾਲ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ।

Related Articles

Leave a Comment