newslineexpres

Home Crime ???? ਨੈਸ਼ਨਲ ਸ਼ਡਿਊਲਡ ਕਾਸਟ ਕਮਿਸ਼ਨ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ, ਡਿਪਟੀ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ ਅਤੇ ਆਈਜੀ ਜ਼ੋਨਲ ਨੂੰ ਸੱਤ ਦਿਨਾਂ ਦੇ ਅੰਦਰ ਸਟੇਟਸ ਰਿਪੋਰਟ ਸੌਂਪਣ ਦੇ ਹੁਕਮ

???? ਨੈਸ਼ਨਲ ਸ਼ਡਿਊਲਡ ਕਾਸਟ ਕਮਿਸ਼ਨ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ, ਡਿਪਟੀ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ ਅਤੇ ਆਈਜੀ ਜ਼ੋਨਲ ਨੂੰ ਸੱਤ ਦਿਨਾਂ ਦੇ ਅੰਦਰ ਸਟੇਟਸ ਰਿਪੋਰਟ ਸੌਂਪਣ ਦੇ ਹੁਕਮ

by Newslineexpres@1

???? ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਮਜ਼ਦੂਰ ਪਿਤਾ ਦੀ ਇਨਸਾਫ ਲਈ ਫ਼ਰਿਆਦ

???? ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਵਿਜੇ ਸਾਂਪਲਾ, ਚੇਅਰਮੈਨ, ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ, ਨਾਲ ਕੀਤੀ ਮੁਲਾਕਾਤ

???? ਨਾਬਾਲਿਗ ਮਾਸੂਮ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਸਾਨੂੰ ਧਰਨੇ ਤੇ ਮੁਜ਼ਾਹਰੇ ਕਰਨੇ ਪਏ ਤਾਂ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ : ਪਰਮਜੀਤ ਸਿੰਘ ਕੈਂਥ

???? ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਕੈਂਥ ਦੇ ਲਾਇਆ ਦੋਸ਼ : ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ, ਅੱਤਿਆਚਾਰ, ਅਗਵਾ, ਬਲਾਤਕਾਰ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਜਾਰੀ

???? ਪਟਿਆਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਐਸਐਸਪੀ, ਡਿਪਟੀ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ ਅਤੇ ਆਈਜੀ ਜ਼ੋਨਲ ਨੂੰ ਸੱਤ ਦਿਨਾਂ ਦੇ ਅੰਦਰ ਸਟੇਟਸ ਰਿਪੋਰਟ ਸੌਂਪਣ ਦੇ ਹੁਕਮ

ਪਟਿਆਲਾ, 27 ਨਵੰਬਰ k–  ਸੁਰਜੀਤ ਗਰੋਵਰ, ਰਜਨੀਸ਼, ਵਰਮਾ / ਨਿਊਜ਼ਲਾਈਨ ਐਕਸਪ੍ਰੈਸ –   ਪਟਿਆਲਾ ਦੇ ਰਹਿਣ ਵਾਲੇ ਇੱਕ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਦੀ ਇੱਕ ਮਾਸੂਮ ਨਾਬਾਲਿਗ ਲੜਕੀ ਨੂੰ ਪੁਲਿਸ ਵੱਲੋਂ ਤੋਂ ਮਹੀਨੇ ਬਾਅਦ ਵੀ ਇਨਸਾਫ਼ ਨਾ ਮਿਲਣ ਦਾ ਮਾਮਲਾ ਕਾਫੀ ਗਰਮਾ ਗਿਆ ਹੈ।  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੀ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ, ਅੱਤਿਆਚਾਰ, ਅਗਵਾ, ਬਲਾਤਕਾਰ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਟਿਆਲਾ ਦੇ ਰਹਿਣ ਵਾਲੇ ਇੱਕ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਦੀ ਇੱਕ ਮਾਸੂਮ ਨਾਬਾਲਿਗ ਲੜਕੀ ਨੂੰ ਪੁਲਿਸ ਵੱਲੋਂ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ ਜਦਕਿ ਉਸ ਦਾ ਬੇਸਹਾਰਾ ਮਜ਼ਦੂਰ ਪਿਤਾ ਪਿਛਲੇ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਇਸ ਰਵੱਈਏ ਦੀ ਨਿਖੇਧੀ ਕੀਤੀ ਗਈ ਹੈ।

ਸ੍ਰ. ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦਾ ਇੱਕ ਵਫ਼ਦ ਦਿੱਲੀ ਸਥਿਤ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ ਅਤੇ ਇੱਕ ਪਟੀਸ਼ਨ ਦਾਇਰ ਕੀਤੀ ਗਈ। ਦਰਖਾਸਤ ਵਿੱਚ ਲਿਖਿਆ ਗਿਆ ਕਿ ਇੱਕ ਮਾਸੂਮ ਲੜਕੀ ਨੂੰ ਅਗਵਾ, ਬਲਾਤਕਾਰ ਅਤੇ ਕਤਲ ਕਰਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ, ਪ੍ਰੰਤੂ ਪਟਿਆਲਾ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਬਾਅਦ ਅਜੇ ਤੱਕ ਉਸਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਅਨੂਸੂਚਿਤ ਜਾਤੀ ਅਨਿਆਂ ਅੱਤਿਆਚਾਰ ਰੋਕੂ ਐਕਟ ਅਤੇ ਪੋਕਸੋ ਐਕਟ ਨੂੰ ਵੀ ਨਹੀਂ ਲਗਾਇਆ ਗਿਆ। ਬੇਸਹਾਰਾ ਤੇ ਲਾਚਾਰ ਪਿਤਾ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਪੰਜਾਬ ਪੁਲਿਸ ਵੱਲੋਂ ਮਾਸੂਮ ਬੱਚੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ ਅਤੇ ਨਾ ਹੀ ਦੋਸ਼ੀਆਂ ਨੂੰ ਫੜਿਆ ਜਾ ਰਿਹਾ ਹੈ। ਮਾਸੂਮ ਬੱਚੀ ਦੇ ਪੀੜ੍ਹਤ ਪਿਤਾ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਕਾਰਵਾਈ ਕੀਤੀ ਤਾਂ ਉਨ੍ਹਾਂ ਦਾ ਪਰਿਵਾਰ ਖਤਮ ਕਰ ਦਿੱਤਾ ਜਾਵੇਗਾ। 

   ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਸ. ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੀੜਤ ਪਿਤਾ ਨੇ ਕਮਿਸ਼ਨ ਨੂੰ ਲਿਖਿਆ ਸੀ ਕਿ ਉਸਦੀ ਨਾਬਾਲਗ ਲੜਕੀ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਕੰਮ ਕਰਦੀ ਸੀ। 30 ਜੂਨ 2022 ਨੂੰ ਜਦੋਂ ਉਹ ਕੰਮ ਉੱਤੇ ਜਾ ਰਹੀ ਸੀ ਤਾਂ ਸਮਾਣਾ ਦੇ ਪਿੰਡ ਬਾਹਮਣਾਂ ਵਾਸੀ ਗੁਵਿੰਦਰ ਸਿੰਘ ਉਰਫ਼ ਹੈਪੀ ਅਤੇ ਉਸਦਾ ਇੱਕ ਦੋਸਤ ਲੜਕੀ ਨੂੰ ਜਬਰਦਸਤੀ ਕਾਰ ਵਿੱਚ ਅਗਵਾ ਕਰਕੇ ਲੈ ਗਏ ਅਤੇ ਬਲਾਤਕਾਰ ਮਗਰੋਂ ਭਾਖੜਾ ਨਹਿਰ ਵਿੱਚ ਸੁੱਟ ਕੇ ਉਸਦਾ ਕਤਲ ਕਰ ਦਿੱਤਾ। ਪੁਲਿਸ ਨੂੰ ਸ਼ਿਕਾਇਤ ਕੀਤੀ, ਪਰ ਅੱਜ ਤੱਕ ਦੋਸ਼ੀ ਨਹੀਂ ਫੜੇ ਗਏ ਜਿਸ ਕਾਰਨ ਮਜ਼ਬੂਰ ਹੋ ਕੇ ਕਮਿਸ਼ਨ ਕੋਲ ਇਨਸਾਫ਼ ਦੀ ਗੁਹਾਰ ਲਗਾਈ ਗਈ ਅਤੇ ਕਮਿਸ਼ਨ ਨੇ ਪਟੀਸ਼ਨ ਦਾ ਤੁਰੰਤ ਨੋਟਿਸ ਲੈਂਦਿਆਂ ਪਟਿਆਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਐਸਐਸਪੀ, ਡਿਪਟੀ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ ਅਤੇ ਆਈਜੀ ਜ਼ੋਨਲ ਨੂੰ ਆਪਣੀ ਸਥਿਤੀ ਰਿਪੋਰਟ 7 ਦਿਨਾਂ ਦੇ ਅੰਦਰ ਸੌਂਪਣ ਲਈ ਆਦੇਸ਼ ਦੇ ਦਿੱਤੇ ਹਨ। ਵਫ਼ਦ ਵਿੱਚ ਪਰਮਜੀਤ ਸਿੰਘ ਕੈਂਥ, ਪੀੜਤ ਪਿਤਾ ਹਰਪਾਲ ਸਿੰਘ, ਕੰਵਲਜੀਤ ਸਿੰਘ ਰਿੰਕੂ, ਗੁਰਜੰਟ ਸਿੰਘ ਬਨੇਰਾ ਅਤੇ ਬਲਵਿੰਦਰ ਸਿੰਘ ਹਨੀ ਸ਼ਾਮਲ ਸਨ।

  ਉਨ੍ਹਾਂ ਨੇ ਦੱਸਿਆ ਕਿ ਇਸ ਗੰਭੀਰ ਘਟਨਾ ਬਾਰੇ ਪਿਛਲੇ ਦਿਨੀਂ ਪਟਿਆਲਾ ਦੇ ਐਸਐਸਪੀ ਨੂੰ ਮਿਲਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਅਤੇ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ।

  ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਇਸ ਗੰਭੀਰ ਘਟਨਾ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਮਾਸੂਮ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗਾ, ਭਾਵੇਂ ਸਾਨੂੰ ਰੋਸ ਪ੍ਰਦਰਸ਼ਨ ਅਤੇ ਮੁਜ਼ਾਹਰਾ ਕਰਨਾ ਪਵੇ, ਅਸੀਂ ਕਰਾਂਗੇ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨੇ ਸਮੂਹ ਅਨੁਸੂਚਿਤ ਜਾਤੀ ਤੇ ਹੋਰ ਸ੍ਰ. ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ  ਨੂੰ ਇਸ ਗਰੀਬ ਪਰਿਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।     Newsline Express

Related Articles

Leave a Comment