newslineexpres

Home Police ???? ਸ਼ਿਵ ਸੈਨਾ ਵੱਲੋਂ ਦਿੱਤਾ ਮੰਗ ਪੱਤਰ ਰਾਜਪਾਲ ਵੱਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਸਮੇਤ ਕੇਂਦਰ ਸਰਕਾਰ ਨੂੰ ਭੇਜਣ ਦਾ ਭਰੋਸਾ

???? ਸ਼ਿਵ ਸੈਨਾ ਵੱਲੋਂ ਦਿੱਤਾ ਮੰਗ ਪੱਤਰ ਰਾਜਪਾਲ ਵੱਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਸਮੇਤ ਕੇਂਦਰ ਸਰਕਾਰ ਨੂੰ ਭੇਜਣ ਦਾ ਭਰੋਸਾ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਤੁਰੰਤ ਸਖਤ ਕਾਨੂੰਨੀ ਕਾਰਵਾਈ ਦੀ ਮੰਗ

???? ਸ਼ਿਵ ਸੈਨਾ ਵੱਲੋਂ ਦਿੱਤਾ ਮੰਗ ਪੱਤਰ ਰਾਜਪਾਲ ਵੱਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਸਮੇਤ ਕੇਂਦਰ ਸਰਕਾਰ ਨੂੰ ਭੇਜਣ ਦਾ ਭਰੋਸਾ

???? 1984 ਦੇ ਦੰਗਾ ਪੀੜਤਾਂ ਵਾਂਗ ਪੰਜਾਬ ਦੇ 35000 ਅੱਤਵਾਦ ਪੀੜਤ ਹਿੰਦੂਆਂ ਨੂੰ 781 ਕਰੋੜ ਦਾ ਰਾਹਤ ਪੈਕੇਜ ਤੁਰੰਤ ਜਾਰੀ ਕਰੇ ਸਰਕਾਰ: ਪਵਨ ਗੁਪਤਾ

???? ਪੰਜਾਬ ਦੇ ਵਿਗੜੇ ਹਾਲਾਤਾਂ ਉਤੇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਪਵਨ ਗੁਪਤਾ ਦੀ ਅਗਵਾਈ ਵਿੱਚ ਰਾਜਪਾਲ ਨਾਲ ਮੁਲਾਕਾਤ

ਪਟਿਆਲਾ, 29 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਖਾਲਿਸਤਾਨੀ ਦਹਿਸ਼ਤਗਰਦਾਂ ਵੱਲੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਲਗਾਤਾਰ ਵਿਗਾੜੀ ਜਾ ਰਹੀ ਸਥਿਤੀ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਵਫ਼ਦ ਪੰਜਾਬ ਦੇ ਮਾਨਯੋਗ ਰਾਜਪਾਲ ਨੂੰ ਮਿਲਿਆ।

ਨਿਊਜ਼ਲਾਈਨ ਐਕਸਪ੍ਰੈਸ ਬਿਊਰੋ ਨੂੰ ਇਹ ਵਿਸ਼ੇਸ ਜਾਣਕਾਰੀ ਦਿੰਦਿਆਂ ਸ੍ਰੀ ਪਵਨ ਗੁਪਤਾ ਨੇ ਦੱਸਿਆ ਕਿ ਪੰਜਾਬ ਵਿੱਚ ਖਾਲਿਸਤਾਨੀ ਦਹਿਸ਼ਤਗਰਦਾਂ ਅਤੇ ਸਮਾਜ ਵਿਰੋਧੀ ਤਾਕਤਾਂ ਦੇ ਗਠਜੋੜ ਕਾਰਨ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਭਾਰੀ ਸੁਰੱਖਿਆ ਦੀ ਮੌਜੂਦਗੀ ਵਿੱਚ ਹਿੰਦੂ ਆਗੂ ਸੁਧੀਰ ਕੁਮਾਰ ਸੂਰੀ ਅਤੇ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਕਿਉਂਕਿ ਅਮਨ ਕਾਨੂੰਨ ਦੀ ਸਥਿਤੀ ਪੰਜਾਬ ਵਿੱਚ ਖਾਲਿਸਤਾਨੀ ਦਹਿਸ਼ਤਗਰਦਾਂ ਵੱਲੋਂ ਲਗਾਤਾਰ ਵਿਗਾੜੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਸਾਹਮਣੇ ਇਹ ਧਾਰਾ ਸ਼ਾਹੀ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦਾ ਇੱਕ ਵਫਦ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਵਿੱਚ ਮਿਲਿਆ ਅਤੇ 7 ਸੁੱਤਰੀ ਮੰਗ ਪੱਤਰ ਦੇ ਕੇ ਸੂਬੇ ਦੇ ਨਾਜ਼ੁਕ ਹਾਲਾਤਾਂ ਸੰਬੰਧੀ ਚਰਚ ਕੀਤੀ।

 ਸ਼ਿਵ ਸੈਨਾ ਹਿੰਦੁਸਤਾਨ ਦੇ ਇਸ ਵਫ਼ਦ ਵਿੱਚ ਕ੍ਰਿਸ਼ਨ ਸ਼ਰਮਾ, ਰਾਸ਼ਟਰੀ ਜਨਰਲ ਸਕੱਤਰ (ਲੁਧਿਆਣਾ ਤੋਂ), ਰਾਜ ਕੁਮਾਰ ਮਿੱਤਲ, ਪੰਜਾਬ ਪ੍ਰਧਾਨ, ਹਿੰਦੁਸਤਾਨ ਉਦਯੋਗ ਸੈਨਾ (ਲੁਧਿਆਣਾ), ਅਰਵਿੰਦ ਗੌਤਮ, ਪੰਜਾਬ ਪ੍ਰਧਾਨ, ਹਿੰਦੁਸਤਾਨ ਯੁਵਾ ਸੈਨਾ (ਮੁਹਾਲੀ ਤੋਂ) ਸ਼ਾਮਲ ਸਨ।

   ਸ਼ਿਵ ਸੈਨਾ ਹਿੰਦੁਸਤਾਨ ਦੇ ਮੁਖੀ ਪਵਨ ਗੁਪਤਾ ਨੇ ਮਾਣਯੋਗ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਜਿਸ ਤਰ੍ਹਾਂ ਅੰਮ੍ਰਿਤਸਰ ਵਿਚ ਖਾਲਿਸਤਾਨ ਪੱਖੀ ਅੱਤਵਾਦੀ ਵਿਚਾਰਧਾਰਾ ਵਾਲੇ ਵਿਅਕਤੀ ਦਾ ਪੰਜਾਬ ਪੁਲਿਸ ਅਤੇ ਇਕ ਐਸ.ਪੀ ਦੀ ਭਾਰੀ ਸੁਰੱਖਿਆ ਦੀ ਮੌਜੂਦਗੀ ਵਿਚ ਸ਼ਰੇਆਮ ਕਤਲ ਕੀਤਾ ਗਿਆ ਹੈ, ਉਸ ਦੀ  ਲਾਪਰਵਾਹੀ ਲਈ ਤਾਇਨਾਤ ਸਾਰੇ ਸੁਰੱਖਿਆ ਕਰਮੀਆਂ ਦੇ ਖਿਲਾਫ ਜਾਂਚ ਸੀਬੀਆਈ ਤੋਂ ਕਰਵਾਈ  ਜਾਵੇ ਕਿਉਂਕਿ ਇਸ ਕਤਲੇਆਮ ਨੇ ਪੰਜਾਬ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਮਨੋਬਲ ‘ਤੇ ਬਹੁਤ ਮਾੜਾ ਪ੍ਰਭਾਵ ਪਾਇਆ ਹੈ।

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਨੇ ਆਪਣੇ ਸੰਗਠਨ ਦੀ ਤਰਫੋਂ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਤੁਰੰਤ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। 

ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਮਾਣਯੋਗ ਰਾਜਪਾਲ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇੱਥੇ ਪਾਕਿਸਤਾਨ ਹਮੇਸ਼ਾ ਹੀ ਹਿੰਦੂ ਸਮਾਜ ਅਤੇ ਹਿੰਦੂ ਆਗੂਆਂ ਨੂੰ ਧਮਕੀਆਂ ਦੇਣ ਦੀ ਕੋਸ਼ਿਸ਼ ਕਰਦਾ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਕਤਲ ਕਰਵਾ ਕੇ ਹਿੰਦੂਆਂ ਦਾ ਵੱਡੇ ਪੱਧਰ ਉੱਤੇ ਹਿਜ਼ਰਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਵਾਲੀਆਂ ਸ਼ਕਤੀਆਂ ਨੂੰ ਪੰਜਾਬ ਵਿਚ ਅਜਿਹੀਆਂ ਗਤੀਵਿਧੀਆਂ ਕਰਨ ਦਾ ਹੋਰ ਮੌਕਾ ਮਿਲ ਸਕੇ, ਜਿਵੇਂ ਕਿ ਕਸ਼ਮੀਰ ਵਿਚ ਪਿਛਲੇ ਸਮੇਂ ਵਿਚ ਹੋਇਆ ਸੀ।  ਇਸ ਲਈ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਲੋੜ ਅਨੁਸਾਰ ਤੁਰੰਤ ਦਖਲ ਦੇ ਕੇ ਕਾਨੂੰਨ ਵਿਵਸਥਾ ਨੂੰ ਸੁਧਾਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਹਾਲਾਤ ਵਿਗੜਨ ਦਾ ਮੌਕਾ ਨਹੀਂ ਦੇਣਾ ਚਾਹੀਦਾ।

 ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਇਹ ਵੀ ਜ਼ੋਰਦਾਰ ਮੰਗ ਕੀਤੀ ਗਈ ਕਿ ਪਿਛਲੇ ਸਮੇਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਖਾਲਿਸਤਾਨੀ ਅੱਤਵਾਦ ਦਾ ਡਟ ਕੇ ਮੁਕਾਬਲਾ ਕੀਤਾ ਹੈ, ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਪਰ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਡੱਕਿਆ ਗਿਆ। ਇੱਕ ਪਾਸੇ ਉਸ ਨੂੰ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਬਦਲੇ ਪਦਮ ਸ਼੍ਰੀ ਅਤੇ ਹੋਰ ਕਈ ਬਹਾਦਰੀ ਪੁਰਸਕਾਰ ਦਿੱਤੇ ਗਏ,  ਦੂਜੇ ਪਾਸੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਵੀ ਡੱਕਿਆ ਗਿਆ। 

ਸ਼ਿਵ ਸੈਨਾ ਹਿੰਦੁਸਤਾਨ ਨੇ ਪੁਰਜ਼ੋਰ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਜਿਹੇ ਬਹਾਦਰ ਪੁਲਿਸ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਮੁਆਫ਼ ਕਰਕੇ ਦੇਸ਼ ਦੇ ਹਿੱਤ ਵਿੱਚ ਉਨ੍ਹਾਂ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ ਕਰਨ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੁਲਿਸ ਖਾਲਿਸਤਾਨੀ ਦਹਿਸ਼ਤਗਰਦਾਂ ਦਾ ਬਹਾਦਰੀ ਨਾਲ ਮੁਕਾਬਲਾ ਕਰ ਸਕੇ। ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਲਈ ਇਹ ਕਦਮ ਤੁਰੰਤ ਚੁੱਕਿਆ ਜਾਣਾ ਚਾਹੀਦਾ ਹੈ।

ਮਾਣਯੋਗ ਰਾਜਪਾਲ ਤੋਂ ਇਹ ਵੀ ਮੰਗ ਕੀਤੀ ਗਈ ਕਿ ਸ਼ਿਵ ਸੈਨਾ ਹਿੰਦੁਸਤਾਨ ਲਗਾਤਾਰ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਲੋਕ ਰਾਏ ਬਣਾਉਣ ਲਈ ਯਤਨਸ਼ੀਲ ਹੈ, ਇਸ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਆਗੂ ਅਤੇ ਪੰਜਾਬ ਰਾਜ ਦੇ ਸੀਨੀਅਰ ਆਗੂ ਕਿਸੇ ਵੀ ਸਮੇਂ ਖਾਲਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਆ ਸਕਦੇ ਹਨ। ਪ੍ਰੰਤ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਹਨਾਂ ਬਹਾਦਰ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਨੂੰ ਸੁਰੱਖਿਆ ਨਹੀਂ ਦੇ ਰਹੀ। ਪਵਨ ਗੁਪਤਾ ਨੇ ਮੰਗ ਕੀਤੀ ਕਿ ਗਵਰਨਰ ਸਾਹਿਬ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹਦਾਇਤ ਕਰਨ ਕਿ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਨੂੰ ਤੁਰੰਤ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਪਿਛਲੇ ਸਮੇਂ ਦੀ ਤਰ੍ਹਾਂ ਅੱਤਵਾਦ ਵਿਰੁੱਧ ਲੜਨ ਵਾਲੇ ਸਾਰੇ ਵਿਅਕਤੀਆਂ ਨੂੰ ਪੇਂਡੂ ਸੁਰੱਖਿਆ ਸਕੀਮ ਅਤੇ ਐਸਪੀਓ ਸਕੀਮ ਤਹਿਤ ਸਰਕਾਰੀ ਹਥਿਆਰ ਮੁਹੱਈਆ ਕਰਵਾਏ ਜਾਣ।  ਖਾਲਿਸਤਾਨੀ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਲੜਨ ਵਾਲੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਹਥਿਆਰਾਂ ਦੇ ਲਾਇਸੈਂਸ ਵੀ ਦਿੱਤੇ ਜਾਣੇ ਚਾਹੀਦੇ ਹਨ।

ਮਾਨਯੋਗ ਰਾਜਪਾਲ ਨੂੰ ਇਹ ਵੀ ਦੱਸਿਆ ਗਿਆ ਕਿ 1984 ਦੇ ਦੰਗਾ ਪੀੜਤਾਂ ਵਾਂਗ ਪੰਜਾਬ ਦੇ 35000 ਅੱਤਵਾਦ ਪੀੜਤ ਹਿੰਦੂਆਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ 2003 ਵਿੱਚ ਪ੍ਰਵਾਨ ਕੀਤਾ 781 ਕਰੋੜ ਰੁਪਏ ਦਾ ਪੈਕੇਜ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਹੈ। ਹੁਣ ਜਦੋਂ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਪਾਕਿਸਤਾਨ ਦੇ ਇਸ਼ਾਰੇ ‘ਤੇ ਦੇਸ਼ ਨੂੰ ਤੋੜਨ ਲਈ ਅਤੇ ਪੰਜਾਬ ਵਿੱਚ ਹਿੰਦੂ ਸਮਾਜ ਨੂੰ ਦਹਿਸ਼ਤਜ਼ਦਾ ਕਰਨ ਲਈ ਪੰਜਾਬ ਵਿੱਚ ਫਿਰ ਤੋਂ ਹਿੰਦੂ ਤੇ ਹੋਰ ਮਹੱਤਵਪੂਰਨ ਨੇਤਾਵਾਂ ਦਾ ਕਤਲੇਆਮ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਫਿਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪੰਜਾਬ ਦੇ ਅੱਤਵਾਦ ਵਿਰੁੱਧ ਲੜ ਰਹੇ ਆਮ ਲੋਕਾਂ ਦੇ ਜ਼ਖਮਾਂ ‘ਤੇ ਮੱਲ੍ਹਮ ਲਗਾਈ ਜਾਵੇ ਅਤੇ ਪੰਜਾਬ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਨੂੰ ਮਜ਼ਬੂਤੀ ਨਾਲ ਖੜ੍ਹਾ ਕੀਤਾ ਜਾਵੇ ਅਤੇ 781 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।

ਮਾਣਯੋਗ ਰਾਜਪਾਲ ਸਾਹਿਬ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਵਫ਼ਦ ਦੀਆਂ ਸਾਰੀਆਂ ਗੱਲਾਂ ਨੂੰ ਬੜੀ ਗੰਭੀਰਤਾ ਅਤੇ ਧੀਰਜ ਨਾਲ ਸੁਣਿਆ ਅਤੇ ਪਵਨ ਗੁਪਤਾ ਵੱਲੋਂ ਦਿੱਤੇ ਮੰਗ ਪੱਤਰ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਉਣ ਬਾਰੇ ਅਤੇ ਪੰਜਾਬ ਸਰਕਾਰ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਸਮੇਤ ਭੇਜਣ ਦਾ ਭਰੋਸਾ ਦਿੱਤਾ।                    Newsline Express

Related Articles

Leave a Comment