newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸਟਾਫ਼ ਨੂੰ ਬਣਾਇਆ ਜਾਵੇਗਾ ਹੋਰ ਸੰਵੇਦਨਸ਼ੀਲ: ਸਾਕਸ਼ੀ ਸਾਹਨੀ

ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸਟਾਫ਼ ਨੂੰ ਬਣਾਇਆ ਜਾਵੇਗਾ ਹੋਰ ਸੰਵੇਦਨਸ਼ੀਲ: ਸਾਕਸ਼ੀ ਸਾਹਨੀ

by Newslineexpres@1

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਸਿਖਾਉਣ ਲਈ ਟ੍ਰੇਨਿੰਗ ਸੈਸ਼ਨ ਲਗਾਇਆ ਜਾਵੇਗਾ
-ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸਟਾਫ਼ ਨੂੰ ਬਣਾਇਆ ਜਾਵੇਗਾ ਹੋਰ ਸੰਵੇਦਨਸ਼ੀਲ: ਸਾਕਸ਼ੀ ਸਾਹਨੀ

ਪਟਿਆਲਾ, 5 ਦਸੰਬਰ : ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜ ਭਰ ‘ਚੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ‘ਚ ਸੋਸਾਇਟੀ ਫਾਰ ਵੈਲਫ਼ੇਅਰ ਅਫ਼ ਦੀ ਹੈਂਡੀਕੈਪਡ ਦੇ ਸਹਿਯੋਗ ਨਾਲ ਸੰਕੇਤ ਭਾਸ਼ਾ ਦਾ ਮੁਢਲਾ ਗਿਆਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਬਾਰੇ ਜਾਣਕਾਰੀ ਦੇਣ ਲਈ ਵਿਸ਼ਵ ਦਿਵਿਆਂਗ ਦਿਵਸ ਨੂੰ ਸਮਰਪਿਤ ਇੱਕ ਟ੍ਰੈਨਿੰਗ ਸੈਸ਼ਨ 12 ਤੋਂ 16 ਦਸੰਬਰ ਤੱਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਸ ਬਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਪੈਸ਼ਲ ਸਕੂਲ ਫ਼ਾਰ ਡੈੱਫ ਸੈਫ਼ਦੀਪੁਰ ਦੀ ਮਦਦ ਨਾਲ ਇਹ ਟ੍ਰੇਨਿੰਗ ਸੈਸ਼ਨ ਉਲੀਕਿਆ ਗਿਆ ਹੈ ਤਾਂ ਕਿ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ, ਖਾਸ ਕਰਕੇ ਬੋਲਣ ਤੇ ਸੁਣਨ ਤੋਂ ਅਸਮਰੱਥ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਆਪਣੇ ਕੰਮ ਕਾਰ ਕਰਵਾਉਣ ਆਉਣ ਸਮੇਂ ਕੋਈ ਸਮੱਸਿਆ ਨਾ ਆਵੇ ਤੇ ਉਨ੍ਹਾਂ ਦੀ ਭਾਸ਼ਾ ਸਰਕਾਰੀ ਦਫ਼ਤਰਾਂ ਵਿਖੇ ਤਾਇਨਾਤ ਅਮਲਾ ਸਮਝ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਪਹਿਲਕਦਮੀ ਕਰਕੇ ਆਪਣੇ ਅਮਲੇ ਨੂੰ ਅਜਿਹੇ ਲੋਕਾਂ ਲਈ ਹੋਰ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੇ ਪ੍ਰੇਸ਼ਾਨੀ ਤੋਂ ਸਰਕਾਰੀ ਸੇਵਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਦੇ ਲਏ ਗਏ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

Related Articles

Leave a Comment