????ਅਗਲੇ 2 ਦਿਨਾਂ ਬਾਅਦ ਮੌਸਮ ਦਾ ਬਦਲੇਗਾ ਮਿਜਾਜ਼; YELLOW ਅਲਰਟ ਜਾਰੀ
ਚੰਡੀਗੜ੍ਹ, 14 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬੀਆਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 15 ਦਸੰਬਰ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤੱਕ ਸੀਤ ਲਹਿਰ ਚੱਲੇਗੀ। ਸੂਬੇ ਵਿੱਚ ਸੀਤ ਲਹਿਰ ਚੱਲਣ ਕਾਰਨ ਬਹੁਤੇ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾਵੇਗੀ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦਿੱਲੀ-NCR, ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਹੋ ਸਕਦੀ ਹੈ। ਤਾਮਿਲਨਾਡੂ, ਲਕਸ਼ਦੀਪ, ਕਰਨਾਟਕ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਹਿੱਸੇਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕਿਤੇ ਭਾਰੀ ਬਾਰਿਸ਼ ਵੀ ਹੋ ਸਕਦੀ ਹੈ।