newslineexpres

Home Chandigarh ਮੁੱਖ ਮੰਤਰੀ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ

ਮੁੱਖ ਮੰਤਰੀ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ

by Newslineexpres@1

????ਮੁੱਖ ਮੰਤਰੀ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ

ਹੁਸ਼ਿਆਰਪੁਰ, 15 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਸਵੇਰੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ ਪਹੁੰਚੇ ਜਿੱਥੇ ਉਨ੍ਹਾਂ ਨੇ ਰਸਮੀ ਤੌਰ ‘ਤੇ ਇਸ ਟੋਲ ਪਲਾਜ਼ੇ ਨੂੰ ਬੰਦ ਕਰਨ ਦਾ ਐਲਾਨ ਕੀਤਾ। ਇਹ ਟੋਲ ਪਲਾਜ਼ਾ ਟਾਂਡਾ ਰੋਡ ’ਤੇ ਬਣਿਆ ਹੋਇਆ ਹੈ। ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ ਜਿਸ ਕਾਰਨ ਇਸਨੂੰ ਬੰਦ ਕੀਤਾ ਕਰ ਦਿੱਤਾ ਗਿਆ ਹੈ। CM ਮਾਨ ਨੇ ਕਿਹਾ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ। ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ ਪਰ ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।

Related Articles

Leave a Comment