ਪਟਿਆਲਾ, 18 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਠੰਡ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਧੁੰਦ ਵੇਖੀ ਜਾ ਰਹੀ ਹੈ। ਸੜਕਾਂ ਤੇ ਵੀ ਭਾਰੀ ਧੁੰਦ ਪਾਈ ਜਾ ਰਹੀ ਹੈ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਵੇਖਣ ਨੂੰ ਮਿਲ ਰਹੀਆਂ ਹਨ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ ਰਿਹਾ ਹੈ। ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ, ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਦੀ ਗਿਰਾਵਟ ਆ ਜਾਵੇਗੀ।
ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ ਹੋਈ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
previous post