???? ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ ਤੋਂ
ਪਟਿਆਲਾ, 21 ਦਸੰਬਰ – ਸੁਨੀਤਾ ਵਰਮਾ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2023 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇ ਮਹੀਨੇ ਦੇ ਇਸ ਕੋਰਸ ਲਈ ਕਲਾਸਾਂ ਦਾ ਸਮਾਂ ਸ਼ਾਮ 5:00 ਤੋਂ 6:00 ਵਜੇ ਤੱਕ ਰਹੇਗਾ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 31 ਦਸੰਬਰ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ।
Newsline Express