???? ਨਵਾਂ ਕੀਰਤੀਮਾਨ ਸਥਾਪਤ ਕਰੇਗੀ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ
ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਨੂੰ ਮੈਗਾ ਪੀ.ਟੀ.ਐੱਮ ਵਿਚ ਸ਼ਿਰਕਤ ਕਰਨ ਦੀ ਅਪੀਲ
ਮੋਹਾਲੀ, 22 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲਾਂ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ। Newsline Express