???? ਜ਼ਿਲ੍ਹਾ ਪਟਿਆਲਾ ਪੁਲਿਸ ਨੇ “ਆਪ੍ਰੇਸ਼ਨ ਈਗਲ”‘ ਚਲਾ ਕੇ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ਵਿਖੇ ਲਈ ਤਲਾਸ਼ੀ
???? ਤਲਾਸ਼ੀ ਦੌਰਾਨ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ, ਲੱਖਾਂ ਰੁਪਏ ਦੀ ਨਗਦੀ ਸਮੇਤ ਦੜਾ ਸੱਟਾ ਬਰਾਮਦ
ਪਟਿਆਲਾ, 23 ਦਸੰਬਰ – ਸੁਰਜੀਤ ਗਰੋਵਰ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਪੁਲਿਸ ਵੱਲੋਂ ਪਬਲਿਕ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ “ਆਪ੍ਰੇਸ਼ਨ ਈਗਲ”‘ ਤਹਿਤ, ਏ ਡੀ ਜੀ ਪੀ, ਸ਼੍ਰੀਮਤੀ ਗੁਰਪ੍ਰੀਤ ਦਿਓ, ਆਈ.ਪੀ.ਐਸ, ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਜਿਲ੍ਹਾ ਪਟਿਆਲਾ ਵਿਚ ਸਰਚ ਆਪ੍ਰੇਸ਼ਨ ਕੀਤਾ ਗਿਆ, ਜਿਸ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਰਕਲਾਂ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਸਰਚ ਕਰਦਿਆਂ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ।
ਐਸ.ਐਸ.ਪੀ ਪਟਿਆਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਪਟਿਆਲਾ ਵੱਲੋਂ ਪੁਲਿਸ ਕਪਤਾਨ, ਸਮੂਹ ਡੀ ਐਸ ਪੀ, ਥਾਣਾ ਮੁਖੀ ਅਤੇ ਹੋਰ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਖ-ਵੱਖ ਇਲਾਕਿਆਂ ਵਿਚ ਚਲਾਏ ਗਏ “ਆਪ੍ਰੇਸ਼ਨ ਈਗਲ”‘ ਤਹਿਤ ਸਰਚ ਐਂਡ ਕਾਰਡਨ ਆਪ੍ਰੇਸ਼ਨ ਚਲਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਜਾਇਜ ਸ਼ਰਾਬ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਦੌਰਾਨੇ ਸਰਚ ਇੱਕ ਮੁੱਕਦਮਾ ਥਾਣਾ ਅਰਬਨ ਅਸਟੇਟ ਵਿਖੇ ਦਰਜ਼ ਕਰਕੇ ਸ਼ੁਭਮ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 2485 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਅਤੇ CIA ਸਟਾਫ਼ ਪਟਿਆਲਾ ਵੱਲੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਥਾਣਾ ਲਾਹੌਰੀ ਪਟਿਆਲਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਜਦਕਿ ਥਾਣਾ ਸਿਟੀ ਰਾਜਪੁਰਾ ਨੇ ਤਲਾਸ਼ੀ ਦੌਰਾਨ ਇੱਕ ਮੁਕੱਦਮਾ ਦਰਜ ਕਰਕੇ 3 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਅਤੇ CIA ਸਮਾਣਾ ਵੱਲੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ 5020 ਰੁਪਏ ਦੜਾ-ਸੱਟਾ ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਥਾਣਾ ਸਿਟੀ ਸਮਾਣਾ ਵਿਖੇ ਇੱਕ ਮੁਕੱਦਮਾ ਦਰਜ ਕੀਤਾ ਗਿਆ।
ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖਾਤਮਾ ਕੀਤਾ ਜਾਵੇਗਾ।
Newsline Express