???? ਨਗਰ ਨਿਗਮ ਚੋਣਾਂ ਦੀ ਵਿਉਂਤਬੰਦੀ ਕਰਨ ਲਈ ਜਿਲ੍ਹੇ ਦੇ ਵਿਧਾਇਕਾਂ ਨੇ ਕੀਤੀ ਹੰਗਾਮੀ ਮੀਟਿੰਗ
???? ਪਟਿਆਲਾ ਨਿਗਮ ‘ਤੇ ਲੋਕ ਫਤਵਾ ਦੇ ਕੇ ਆਪ ਦਾ ਮੇਅਰ ਬਣਾਉਣਗੇ : ਵਿਧਾਇਕ
ਪਟਿਆਲਾ, 26 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਪਟਿਆਲਾ ਨਾਲ ਸਬੰਧਿਤ 6 ਵਿਧਾਨ ਸਭਾਵਾਂ ਦੇ ਵਿਧਾਇਕਾਂ ਨੇ ਹੰਗਾਮੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਪਟਿਆਲਾ ਸਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਨ ਸਭਾ ਹਲਕਾ ਦਿਹਾਤੀ ਤੋਂ ਵਿਧਾਇਕ ਡਾ ਬਲਵੀਰ ਸਿੰਘ, ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਦੇਵਮਾਨ, ਵਿਧਾਨ ਸਭਾ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਅਤੇ ਵਿਧਾਨ ਸਭਾ ਹਲਕਾ ਸੁਤਰਾਣਾ ਤੋਂ ਵਿਧਾਇਕ ਕੁਲਵੰਤ ਬਾਜੀਗਰ ਸ਼ਾਮਿਲ ਹੋਏ। ਇਸ ਮੀਟਿੰਗ ਦੋਰਾਨ ਚੋਣ ਪ੍ਰਚਾਰ ਆਰੰਭ ਕਰਨ ਦੀ ਵਿਉਤਬੰਦੀ ਆਰੰਭ ਕੀਤੀ ਗਈ ਤਾਂ ਕਿ ਸਰਕਾਰ ਦੀਆਂ ਗਤੀਵਿਧੀਆਂ ਅਤੇ ਲੋਕ ਹਿੱਤ ਦੀਆਂ ਸਕੀਮਾਂ ਬਾਰ ਲੋਕਾਂ ਨੂੰ ਦੱਸਿਆ ਜਾ ਸਕੇ। ਇਨ੍ਹਾਂ ਵਿਧਾਇਕਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੋ ਕੰਮ ਮਾਨ ਸਰਕਾਰ ਨੇ ਕੁਝ ਹੀ ਮਹੀਨਆਂ ਵਿਚ ਕੀਤੇ ਹਨ, ਉਨ੍ਹਾਂ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਨੂੰ ਨਿਗਮ ਚੋਣਾਂ ਵਿਚ ਵੀ ਫਤਵਾ ਦਿੱਤਾ ਜਾਵੇ ਤਾਂ ਕਿ ਸੂਬਾ ਸਰਕਾਰ ਦੇ ਨਾਲ ਨਾਲ ਲੋਕਲ ਪੱਧਰ ਦੀਆਂ ਚੋਣਾਂ ਵਿਚ ਵੀ ਆਪ ਦੇ ਵਲੰਟੀਅਰਾਂ ਨੂੰ ਨਿਗਮ ਹਾਊਸ ਵਿਚ ਭੇਜ ਕੇ ਵਿਕਾਸ ਕਾਰਜ ਕਰਵਾਏ ਜਾ ਸਕਣ।
ਮੀਟਿੰਗ ਦੋਰਾਨ ਹਾਜ਼ਰ ਸਮੂਹ ਵਿਧਾਇਕਾਂ ਨੇ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ 1 ਸਾਲ ਪੂਰੇ ਹੋਣ ਤੋਂ ਪਹਿਲਾ ਹੀ ਕਰ ਦਿੱਤੇ ਹਨ, ਅਜਿਹੇ ਕੰਮ ਅੱਜ ਤੱਕ ਦੀਆਂ ਸਰਕਾਰਾਂ ਨੇ ਪਿਛਲੇ ਕਈ ਦਹਾਕੇ ਰਾਜ ਕਰਕੇ ਵੀ ਨਹੀਂ ਕੀਤੇ। ਵਿਧਾਇਕਾਂ ਨੇ ਕਿਹਾ ਕਿ ਹਰ ਘਰ 300 ਯੁਨਿਟ ਮਾਫ ਹੋਣ ਨਾਲ ਕਰੀਬ 86 ਫੀਸਦੀ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ, ਮੈਰਿਟ ਦੇ ਆਧਾਰ ‘ਤੇ ਭਰਤੀ, ਹਰ ਵਿਭਾਗ ਵਿਚ ਮੁਲਾਜ਼ਮਾਂ ਵੱਲੋਂ ਸਿਰਫ ਲੋਕ ਹਿੱਤ ਵਾਲੇ ਕੰਮਾਂ ‘ਤੇ ਹੀ ਧਿਆਨ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਆਉਣ ਵਾਲੇ ਕੁਝ ਹੀ ਦਿਨਾਂ ਅੰਦਰ ਮਹਿਲਾਵਾਂ ਨੂੰ 1000 ਰੁਪਏ ਭੱਤਾ ਸ਼ੁਰੂ ਕਰਨਾ ਸਮੇਤ ਹੋਰ ਕਈ ਅਜਿਹੇ ਕਾਰਜ ਹਨ, ਜਿਨ੍ਹਾਂ ਨਾਲ ਆਮ ਆਦਮੀ ਦੀ ਜਿੰਦਗੀ ਪਹਿਲਾਂ ਨਾਲੋਂ ਸੁਖਾਲੀ ਹੋ ਗਈ ਹੈ। ਵਿਧਾਇਕਾਂ ਨੇ ਕਿਹਾ ਕਿ ਇਹ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੇ ਹਿਤ ਵਿਚ ਫੈਸਲੇ ਲੈਂਦੀ ਰਹੇਗੀ ਅਤੇ ਹਰ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨਿਰਪੱਖਤਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਏਗੀ। ਵਿਧਾਇਕਾਂ ਨੇ ਕਿਹਾ ਕਿ ਸਰਕਾਰ ਦੇ ਇਨ੍ਹਾਂ ਕੰਮਾਂ ਸਦਕਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਵੋਟਰਾਂ ਵੱਲੋਂ ਆਪ ਦੇ ਉਮੀਦਵਾਰਾਂ ਨੂੰ ਹੀ ਤਵੱਜੋਂ ਦੇ ਕੇ ਵੋਟ ਪਾਈ ਜਾਏਗੀ ਅਤੇ ਜਿਤਾ ਕੇ ਹਾਊਸ ਵਿਚ ਭੇਜਿਆ ਜਾਵੇਗਾ ਜੋ ਹਾਊਸ ਵਿਚ ਜਾ ਕੇ ਆਮ ਆਦਮੀ ਪਾਰਟੀ ਦਾ ਮੇਅਰ ਚੁਣਨ ਵਿਚ ਸਫਲ ਹੋਣਗੇ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕੋ ਟੀਚਾ ਹੈ ਕਿ ਆਮ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਹਰ ਵਿਅਕਤੀ ਦਾ ਭਲਾ ਕਰਨ ਬਾਰੇ ਹੀ ਸੋਚਣਾ ਹੈ। Newsline Express