*???? ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ (ਰਜਿਸਟਰਡ) ਨੇ ਲਗਾਇਆ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਲੰਗਰ*
*???? ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਸਮੇਤ ਸਮੂਹ ਸ਼ਹੀਦਾਂ ਕੀਤਾ ਨੂੰ ਪ੍ਰਣਾਮ*
ਪਟਿਆਲਾ, 26 ਦਸੰਬਰ – ਸੁਰਜੀਤ ਗਰੋਵਰ, ਰਜਨੀਸ਼ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –
ਪਟਿਆਲਾ, 26 ਦਸੰਬਰ – ਸੁਰਜੀਤ ਗਰੋਵਰ, ਰਜਨੀਸ਼ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ– ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ (ਰਜਿ.) ਵੱਲੋਂ ਸਮੂਹ ਪੱਤਰਕਾਰਾਂ ਦੇ ਸਹਿਯੋਗ ਨਾਲ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਸਥਿਤ ਦਫਤਰ ਦੇ ਬਾਹਰ ਲੰਗਰ ਲਗਾਇਆ ਗਿਆ। ਲੰਗਰ ਵਿੱਚ ਕੁਲਚੇ ਛੋਲੇ ਅਤੁੱਟ ਵਰਤਾਏ ਗਏ। ਇਸ ਮੌਕੇ ਬੋਲਦਿਆਂ ਕਲੱਬ ਦੇ ਪ੍ਰਧਾਨ ਅਨੁਰਾਗ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਸਮਾਜ ਭਲਾਈ ਦੇ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦੀ ਹੈ, ਚਾਹੇ ਉਹ ਰੁੱਖ ਲਗਾਉਣ ਦਾ ਕੰਮ ਹੋਵੇ, ਸਮਾਜ ਨੂੰ ਚੰਗਾ ਸੁਨੇਹਾ ਦੇਣ ਦਾ ਕੰਮ ਹੋਵੇ, ਗਰੀਬ ਲੜਕੀਆਂ ਦੇ ਵਿਆਹ ਦਾ ਕੰਮ ਹੋਵੇ ਜਾਂ ਖੂਨਦਾਨ ਵਰਗਾ ਮਹਾਨ ਪੁੰਨ ਦਾ ਕੰਮ ਹੋਵੇ …, ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੇ ਸਾਰੇ ਮੈਂਬਰ ਤਨ, ਮਨ, ਧਨ ਨਾਲ ਇੱਕਜੁਟ ਹੋ ਕੇ ਇਹਨਾਂ ਚੰਗੇ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੋਹ ਦੇ ਠੰਡੇ ਠੰਡੀ ਮਹੀਨੇ ਵਿੱਚ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦੇ ਅਤੇ ਅਨੇਕਾਂ ਸਿੰਘ ਸੇਵਾਦਾਰ ਸ਼ਹੀਦ ਹੋਏ ਸਨ, ਉਨ੍ਹਾਂ ਦੀ ਸ਼ਹਾਦਤ ਅੱਗੇ ਸਿਰ ਝੁਕਾਉਣ ਲਈ 26, 27 ਅਤੇ 28 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਸ਼ਹੀਦਾਂ ਦੀ ਲਾਸਾਲੀ ਸ਼ਹਾਦਤ ਨੂੰ ਪ੍ਰਣਾਮ ਕਰਕੇ ਸੰਗਤਾਂ ਆਪਣੇ ਤਰੀਕੇ ਨਾਲ ਸ਼ਹੀਦਾਂ ਨੂੰ ਪ੍ਰਣਾਮ ਕਰਦੀਆਂ ਹਨ। ਇਸੇ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲੈਕਟਰੋਨਿਕ ਮੀਡਿਆ ਵੈਲਫੇਅਰ ਕਲੱਬ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਅਤੇ ਸੇਵਾ ਨਾਲ ਜਿੱਥੇ ਕਲੱਬ ਵੱਲੋਂ ਹਿੰਦੂ-ਸਿੱਖ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ, ਉੱਥੇ ਹੀ ਲੰਗਰ ਵਰਤਾਇਆ ਗਿਆ ਅਤੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਲੰਗਰ ਦੀ ਸ਼ੁਰੂਆਤ ਕਲੱਬ ਦੇ ਸਰਪ੍ਰਸਤ ਜਸਵੀਰ ਸਿੰਘ ਸੁਖੀਜਾ ਅਤੇ ਜਸਵਿੰਦਰ ਸਿੰਘ ਸੈਂਡੀ ਵਾਲੀਆ ਸਮੇਤ ਸਮੂਹ ਮੈਂਬਰਾਂ ਨੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਕੇ ਕੀਤੀ। ਉਪਰੰਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸ਼ਹੀਦਾਂ ਨੂੰ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕੀਤੀ ਗਈ। Newsline Express