newslineexpres

Home Chandigarh ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਕੋਠੀ ਦੇ ਘੇਰਾਓ ਦਾ ਐਲਾਨ

ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਕੋਠੀ ਦੇ ਘੇਰਾਓ ਦਾ ਐਲਾਨ

by Newslineexpres@1

ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਕੋਠੀ ਦੇ ਘੇਰਾਓ ਦਾ ਐਲਾਨ
– ਛੇਵਾਂ ਤਨਖਾਹ ਕਮਿਸ਼ਨ ਲਾਗੂ ਨਾ ਕਰਨ ਦਾ ਮਾਮਲਾ

ਪਟਿਆਲਾ, 2 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰ ਐਸੋਸ਼ੀਏਸ਼ਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਸਾਹਮਣੇ ਵੱਡਾ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਨਿਊਜ਼ਲਾਈਨ ਐਕਸਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਐੱਨ ਐੱਨ ਸੈਣੀ ਅਤੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਬੀਤੀ 30 ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਯੂਨੀਅਨ ਦੀ ਹੋਈ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਦੇ ਬਾਵਜੂਦ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਜਿਸ ਕਰਕੇ ਅਧਿਆਪਕ ਅਤੇ ਪੈਨਸ਼ਨਰਜ਼ ਯੂਨੀਅਨ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਮੂਹਰੇ ਵੱਡਾ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਕਨੂੰਨੀ ਸਮਾਨਤਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਨਹੀਂ ਦੇ ਰਹੀ, ਬੀਤੇ ਤਿੰਨ ਸਾਲਾਂ ਤੋਂ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਸਰਕਾਰ ਨੇ ਨਾ ਤਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਹੈ ਅਤੇ ਨਾ ਹੀ ਮਹਿੰਗਾਈ ਭੱਤੇ ਵਿੱਚ ਕੋਈ ਵਾਧਾ ਕੀਤਾ ਹੈ ਜਿਸ ਕਰਕੇ ਪਿਛਲੇ ਤਿੰਨ ਸਾਲਾਂ ਤੋਂ ਅਧਿਆਪਕਾਂ ਦੇ ਪੈਨਸ਼ਨਰ ਨਾਮਾਤਰ ਤਨਖਾਹ ਅਤੇ ਪੈਨਸ਼ਨ ਨਾਲ ਮਹਿੰਗਾਈ ਦੇ ਯੁਗ ਵਿੱਚ ਗੁਜ਼ਾਰਾ ਕਰ ਰਹੇ ਹਨ, ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਦੇ ਵਾਅਦੇ ਅਨੁਸਾਰ ਖਰਾ ਨਹੀਂ ਉਤਰ ਰਹੀ ਜਿਸ ਵਿੱਚ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਦਿੱਲੀ ਪੈਟਰਨ ‘ਤੇ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਬੰਦ ਹੋਣ ਕਿਨਾਰੇ ਹਨ। ਏਡਿਡ ਸਕੂਲਾਂ ਵਿੱਚ 80 ਫ਼ੀਸਦੀ ਅਸਾਮੀਆਂ ਖਾਲੀ ਹਨ। ਇਸ ਧਰਨੇ ਦੇ ਸਬੰਧ ਵਿੱਚ ਜੱਥੇਬੰਦੀ ਨੇ ਪੰਜਾਬ ਦੇ ਸਾਰੇ ਜਿਲ੍ਹਿਆਂ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਲਾਮਬੱਧ ਹੋਣ ਲਈ ਆਖ ਦਿੱਤਾ ਹੈ ਤਾਂ ਕਿ ਸੰਗਰੂਰ ਵਿਖੇ ਵੱਡੀ ਰੋਸ ਰੈਲੀ ਕੀਤੀ ਜਾ ਸਕੇ।

Related Articles

Leave a Comment