newslineexpres

Home Chandigarh ਕੜਾਕੇ ਦੀ ਠੰਡ ‘ਚ ਪੰਜਾਬ ਸਰਕਾਰ ਖਿਲਾਫ ਡੱਟੀਆਂ ਮਿਡ ਡੇ ਮੀਲ ਕੁੱਕ ਵਰਕਰਜ਼

ਕੜਾਕੇ ਦੀ ਠੰਡ ‘ਚ ਪੰਜਾਬ ਸਰਕਾਰ ਖਿਲਾਫ ਡੱਟੀਆਂ ਮਿਡ ਡੇ ਮੀਲ ਕੁੱਕ ਵਰਕਰਜ਼

by Newslineexpres@1

ਕੜਾਕੇ ਦੀ ਠੰਡ ‘ਚ ਪੰਜਾਬ ਸਰਕਾਰ ਖਿਲਾਫ ਡੱਟੀਆਂ ਮਿਡ ਡੇ ਮੀਲ ਕੁੱਕ ਵਰਕਰਜ਼
-ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾ ਐਮ.ਐਲ.ਏ ਨੂੰ ਸੋਂਪਿਆ ਮੰਗ ਪੱਤਰ

ਪਟਿਆਲਾ, 2 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ ਚੰਡੀਗੜ੍ਹ ਨਾਲ ਸਬੰਧਤ ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹੇ ਦੀਆਂ ਮਿਡ ਡੇ ਮੀਲ ਕੁੱਕ ਵਰਕਰਾਂ ਵੱਲੋ ਆਪਣੀਆਂ ਮੰਗਾਂ ਸਬੰਧੀ ਪਿੰਡ ਬਾਰਨ ਦੇ ਪਾਰਕ ਵਿੱਚ ਪੰਜਾਬ ਸਰਕਾਰ ਖਿਲਾਫ ਜਮ ਕੇ ਪ੍ਰਦਰਸਨ ਕੀਤਾ ਗਿਆ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ੍ਰ. ਲਖਵੀਰ ਸਿੰਘ ਰਾਏ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕੁਲਵੰਤ ਕੋਰ ਜਲਾਲ ਖੇੜਾ, ਮਨਜੀਤ ਕੋਰ ਨਲੀਨੀ, ਦਵਿੰਦਰ ਕੌਰ ਨੌਲਖਾ, ਰਾਜਵੀਰ ਕੌਰ ਜਖਵਾਲੀ ਅਤੇ ਮਮਤਾ ਰੁੜਕੀ ਨੇ ਕਿਹਾ ਕਿ ਸਾਨੂੰ ਸਿਖਿਆ ਵਿਭਾਗ ਵਿਚ ਮਿਡ ਡੇ ਮੀਲ ਦਾ ਕੰਮ ਕਰਦਿਆਂ ਨੂੰ 15 ਤੋਂ 16 ਸਾਲ ਹੋ ਗਏ ਪਰ ਮੌਕੇ ਦੀਆਂ ਸਰਕਾਰਾਂ ਨੇ ਸਾਡੇ ਨਾਲ ਕੋਝਾ ਮਜ਼ਾਕ ਕੀਤਾ ਹੈ। ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਦੀ ਅਤੇ ਅੰਤਾਂ ਦੀ ਗਰਮੀ ਵਿਚ ਅਸੀਂ ਚੁੱਲ੍ਹਿਆਂ ‘ਤੇ ਸਕੂਲਾਂ ਦੇ ਬੱਚਿਆਂ ਲਈ ਸਹੀ ਸਮੇਂ ਤੇ ਖਾਣਾ ਤਿਆਰ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਕੋਈ ਵੀ ਗੈਸ ਸਿਲੰਡਰਾਂ ਦਾ ਪ੍ਰਬੰਧ ਨਹੀਂ ਹੈ ਸੋ ਮਿਡ ਡੇ ਮੀਲ ਕੁੱਕ ਵਰਕਰਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹਨਾ ਮਿਡ ਡੇ ਮੀਲ ਕੁੱਕ ਵਰਕਰਾਂ ਦੀਆਂ ਮੰਗਾਂ ਨੂੰ ਜਲਦੀ ਲਾਗੂ ਨਾ ਕੀਤਾ ਤਾਂ ਫੈਡਰੇਸ਼ਨ ਦੇ ਸਹਿਯੋਗ ਨਾਲ ਮਿਡ ਡੇ ਮੀਲ ਕੁੱਕ ਵਰਕਰਾਂ ਵੱਲੋ ਮੁੱਖ ਮੰਤਰੀ ਦੇ ਹਲਕੇ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Related Articles

Leave a Comment