newslineexpres

Home Chandigarh ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2023 ਦਾ ਕੈਲੰਡਰ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2023 ਦਾ ਕੈਲੰਡਰ ਜਾਰੀ

by Newslineexpres@1

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2023 ਦਾ ਕੈਲੰਡਰ ਜਾਰੀ

ਚੰਡੀਗੜ੍ਹ, 2 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪਿ੍ਰੰਟਿੰਗ ਐਂਡ ਸਟੇਸਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜਰ ਸਨ।

Related Articles

Leave a Comment