???? ਇੰਜੀਨੀਅਰਿੰਗ ਕਾਲਜ ਵਿਖੇ ਵਿਦਿਆਰਥੀਆਂ ਦੇ ਝਗੜੇ ਸੰਬੰਧੀ ਸ਼ਿਵ ਸੈਨਾ ਹਿੰਦੁਸਤਾਨ ਦਾ ਵਫ਼ਦ ਵੱਲੋਂ ਉੱਚ ਅਧਿਕਾਰੀਆਂ ਨਾਲ ਮੁਲਾਕਾਤ
ਪਟਿਆਲਾ, 6 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਪ੍ਰਦੇਸ਼ ਦਾ ਇੱਕ ਉੱਚ ਪੱਧਰੀ ਵਫ਼ਦ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਹੋਏ ਵਿਦਿਆਰਥੀ ਝਗੜੇ ਦੀ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਸ਼ਿਵ ਸੈਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਕੀਤੀ। ਵਫ਼ਦ ਵਿੱਚ ਸ੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਰਾਜਿੰਦਰ ਪਾਲ ਸਿੰਘ ਆਨੰਦ ਸੇਵਾ ਮੁਕਤ ਡੀ.ਐਸ.ਪੀ ਪੰਜਾਬ ਪੁਲਿਸ ਸੀਨੀਅਰ ਮੀਤ ਪ੍ਰਧਾਨ, ਸ਼ਮਾਕਾਂਤ ਪਾਂਡੇ ਮੀਤ ਪ੍ਰਧਾਨ ਪੰਜਾਬ ਅਤੇ ਇੰਚਾਰਜ ਉੱਤਰ ਪ੍ਰਦੇਸ਼ ਅਤੇ ਬਿਹਾਰ ਪ੍ਰਦੇਸ਼, ਐਡਵੋਕੇਟ ਪੰਕਜ ਗੌੜ ਜ਼ਿਲ੍ਹਾ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ ਪਟਿਆਲਾ, ਅਮਨ ਕੁਮਾਰ ਐਡਵੋਕੇਟ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਆਦਿ ਆਗੂ ਸਨ।
ਐਸ.ਐਸ.ਪੀ ਫ਼ਤਹਿਗੜ੍ਹ ਜ਼ਿਲ੍ਹੇ ਤੋਂ ਬਾਹਰ ਹੋਣ ਕਾਰਨ ਉਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ.ਪੀ. (ਡੀ) ਦਿਗਵਿਜੇ ਸਿੰਘ ਕਪਿਲ ਨੂੰ ਮਿਲੇ। ਉਨ੍ਹਾਂ ਨੇ ਪਾਰਟੀ ਦੇ ਵਫ਼ਦ ਨੂੰ ਇਸ ਵਿਦਿਆਰਥੀ ਝਗੜੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਹਰ ਬਾਹਰੋਂ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਪੜ੍ਹਾਈ ਦਾ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਸ਼ਰਾਰਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਪ੍ਰਸ਼ਾਸਨ ਸਥਾਨਕ ਜਾਂ ਬਾਹਰਲੇ ਸਾਰੇ ਵਿਦਿਆਰਥੀਆਂ ਵਿੱਚ ਭਾਵਨਾਤਮਕ ਏਕਤਾ ਅਤੇ ਸੁਰੱਖਿਆ ਦੀ ਭਾਵਨਾ ਲਿਆਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ।
ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਵਫ਼ਦ ਦੀ ਤਰਫ਼ੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਭ ਦੇ ਹਿੱਤ ਲਈ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਿਦਿਆਰਥੀਆ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਅਨਸਰ ਪੰਜਾਬ ਦੀ ਪ੍ਰਾਹੁਣਚਾਰੀ ਦੀ ਪਰੰਪਰਾ ਨੂੰ ਦਾਗ ਨਾ ਲਗਾ ਸਕੇ। ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸਾਜ਼ਿਸ਼ ਦਾ ਪਤਾ ਲਗਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੰਜਾਬ ‘ਚ ਸਿੱਖਿਆ ਦਾ ਮਾਹੌਲ ਸ਼ਾਂਤਮਈ ਚੱਲਦਾ ਰਹੇ ਅਤੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਦਾ ਸਰਕਾਰ ਅਤੇ ਪ੍ਰਸ਼ਾਸਨ ‘ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਉਹ ਇੱਥੇ ਪੜ੍ਹਾਈ ਕਰਨ ਲਈ ਆਉਂਦੇ ਹਨ ਤਾਂ ਉਨ੍ਹਾਂ ਦੇ ਮਨ ਵਿੱਚ ਡਰ ਦਾ ਮਾਹੌਲ ਨਾ ਪੈਦਾ ਹੋ ਸਕੇ।
ਪੰਜਾਬ ਦਾ ਵਾਰਸ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਪਿਛਲੇ ਦਿਨੀਂ ਜਿਸ ਤਰ੍ਹਾਂ ਇਸ ਕਾਲਜ ਵਿੱਚ ਆਇਆ ਅਤੇ ਉਸ ਨੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਬਾਰੇ ਜੋ ਕੁਝ ਕਿਹਾ, ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇਨ੍ਹਾਂ ਸਾਰੀਆਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਏਜੰਸੀ, ਜਿਸਨੇ ਵਿਦਿਆਰਥੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਅਜਿਹੀ ਗਲਤ ਹਰਕਤ ਕੀਤੀ, ਜਿਸ ਨਾਲ ਕਾਲਜ ਅਤੇ ਪੰਜਾਬ ਦੀ ਬਦਨਾਮੀ ਹੋਈ, ਅਜਿਹੀ ਏਜੰਸੀ ਦੇ ਖਿਲਾਫ ਅਤੇ ਦੋਸ਼ੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਿਨਾਉਣੀ ਘਟਨਾ ਨਾ ਵਾਪਰੇ।
ਸ਼ਿਵ ਸੈਨਾ ਹਿੰਦੁਸਤਾਨ ਦੇ ਵਫਦ ਨੇ ਜਿਲ੍ਹਾ ਪੁਲਿਸ ਪ੍ਰਸਾਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਪ੍ਰਬੰਧਾਂ ਨੂੰ ਤਸੱਲੀਬਖਸ਼ ਦੱਸਿਆ।
Newsline Express