newslineexpres

Joe Rogan Podcasts You Must Listen
Home Chandigarh ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਖੇਡੇ ਜਾਣ ਦੇਸ਼ ਭਗਤੀ ਦੇ ਨਾਟਕ: ਡਾ. ਬਲਜੀਤ ਕੌਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਖੇਡੇ ਜਾਣ ਦੇਸ਼ ਭਗਤੀ ਦੇ ਨਾਟਕ: ਡਾ. ਬਲਜੀਤ ਕੌਰ

by Newslineexpres@1

????ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਜ਼ਿੰਦਾ ਰੱਖਣ ਲਈ ਨੌਜਵਾਨ ਪੀੜੀ ਨੂੰ ਕੀਤੀ ਅਪੀਲ

????ਮਲੋਟ ਵਿਖੇ ਲੋਕ ਕਲਾ ਮੰਚ ਦੇ ਕਲਾਕਾਰਾਂ ਵੱਲੋਂ ਖੇਡੇ ਨਾਟਕਾਂ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਚੰਡੀਗੜ੍ਹ, 9 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਖੇ ਲੋਕ ਕਲਾ ਮੰਚ ਵੱਲੋਂ ਖੇਡੇ ਗਏ ਨਾਟਕ “ਸੂਰਜ ਛਿਪਣ ਤੋਂ ਪਹਿਲਾਂ” ਅਤੇ ”ਇੱਕ ਮਾਂ ਦੋ ਮੁਲਕ” ਨਾਟਕਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਮਹਿੰਗੇ ਮੁੱਲ ਤੇ ਮਿਲੀ ਆਜ਼ਾਦੀ ਦੀ ਕੀਮਤ ਬਾਰੇ ਜਾਗਰੂਕ ਕਰਵਾਉਣ ਲਈ ਮਲੋਟ ਵਿਖੇ ਲੋਕ ਕਲਾ ਮੰਚ ਜ਼ੀਰਾ ਦੇ ਕਲਾਕਾਰਾਂ ਵੱਲੋਂ ਸ਼੍ਰੀ ਮੇਘਰਾਜ ਰੱਲਾ ਦੇ ਨਿਰਦੇਸ਼ਨ ਹੇਠ ਤਿਆਰ ਕੀਤੇ ਨਾਟਕ “ਸੂਰਜ ਛਿਪਣ ਤੋਂ ਪਹਿਲਾਂ” ਅਤੇ ”ਇੱਕ ਮਾਂ ਦੋ ਮੁਲਕ” ਨਾਟਕਾਂ ਦੀ ਸਫਲ ਪੇਸ਼ਕਾਰੀ ਕੀਤੀ ਗਈ। ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਇਸ ਤਰਾਂ ਦੇ ਨਾਟਕ ਪਿੰਡਾਂ ਦੀਆਂ ਸੱਥਾਂ ਵਿੱਚ ਵੀ ਖੇਡੇ ਜਾਣ।


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮਹਾਨ ਚਿੰਤਕ ਵੀ ਸੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਅਜਿਹੀ ਚਿਣਗ ਪੈਦਾ ਕੀਤੀ, ਜਿਸ ਨੇ ਸਾਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤੀ ਦਿਵਾਈ ਅਤੇ ਅਸੀ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਫ਼ਿਜਾ ਵਿੱਚ ਸਾਹ ਲੈ ਰਹੇ ਹਾਂ।

ਕੈਬਨਿਟ ਮੰਤਰੀ ਨੇ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਹਰ ਪਿੰਡ ਵਿੱਚ ਦੇਸ਼ ਭਗਤੀ ਨਾਲ ਸਬੰਧਤ ਨਾਟਕ ਖੇਡੇ ਜਾਣ।

Related Articles

Leave a Comment