ਚੰਡੀਗੜ੍ਹ, 11 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਵਿਰੁੱਧ ਪੰਜਾਬ ਭਰ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੰਦਿਆਂ ਵੱਡਾ ਹੁਕਮ ਜਾਰੀ ਕਰ ਦਿੱਤਾ ਸੀ ਕਿ ਜੇ 2 ਵਜੇ ਤੱਕ ਅਫ਼ਸਰ ਹੜਤਾਲ ਖ਼ਤਮ ਕਰ ਕੇ ਵਾਪਸ ਨਾ ਆਏ ਤਾਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾਵੇਗਾ। ਹੁਣ ਮੀਟਿੰਗ ਤੋਂ ਬਾਅਦ PCS ਅਧਿਕਾਰੀਆਂ ਵਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ ਅਤੇ ਸਾਰੇ ਅਧਿਕਾਰੀ ਆਪਣੀ ਡਿਊਟੀ ‘ਤੇ ਵਾਪਿਸ ਪਰਤ ਗਏ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ, ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।