newslineexpres

Home JUDGE ???? ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

???? ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

by Newslineexpres@1

???? ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

???? ਜੇਲ੍ਹ ਦੀ ਰਸੋਈ ਅਤੇ ਬੰਦੀਆਂ ਲਈ ਬਣਾਏ ਜਾਂਦੇ ਖਾਣੇ ਦੀ ਵੀ ਜਾਂਚ ਕੀਤੀ

???? ਬੰਦੀਆਂ ਨੂੰ ਦਿੱਤੀ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ 

ਨਾਭਾ/ਪਟਿਆਲਾ, 12 ਜਨਵਰੀ – ਸੁਨੀਤਾ ਵਰਮਾ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –
ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੀ ਮੌਜੂਦ ਸਨ।
ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਜੇਲ੍ਹ ਵਿਚ ਰਹਿ ਰਹੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਤੇ ਹੋਰ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਨਿਊਜ਼ਲਾਈਨ ਐਕਸਪ੍ਰੈਸ ਨੂੰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਜੇਲ੍ਹ ਦੀ ਰਸੋਈ ਅਤੇ ਬੰਦੀਆਂ ਲਈ ਬਣਾਏ ਜਾਂਦੇ ਖਾਣੇ ਦੀ ਵੀ ਜਾਂਚ ਕੀਤੀ। ਇਸ ਮੌਕੇ ਜੇਲ੍ਹ ਦਾ ਸਾਰਾ ਸਟਾਫ਼ ਹਾਜ਼ਰ ਸੀ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਤੋਂ ਇਲਾਵਾ ਸੀ.ਜੇ.ਐਮ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਇੱਕ ਜਾਗਰੂਕਤਾ ਕੈਂਪ ਵੀ ਲਗਾਕੇ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। Newsline Express

Related Articles

Leave a Comment