newslineexpres

Home Chandigarh ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ

ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ

by Newslineexpres@1

ਜਲੰਧਰ, 14 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (76) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੂੰ ਫ਼ਗਵਾੜਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਗਈ ਸੀ। ਬਾਅਦ ਵਿਚ ਡਾਕਟਰਾਂ ਵਲੋਂ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ। ਰਾਹੁਲ ਗਾਂਧੀ ਵਲੋਂ ਉਨ੍ਹਾਂ ਦੀ ਮੌਤ ਤੋਂ ਬਾਅਦ ਯਾਤਰਾ ਰੋਕ ਦਿੱਤੀ ਗਈ ਹੈ। ਸਨਮਾਨ ਵਜੋਂ ਭਾਰਤ ਜੋੜੋ ਯਾਤਰਾ 24 ਘੰਟਿਆਂ ਲਈ ਮੁਅੱਤਲ ਕਰ ਦਿੱਤੀ ਗਈ ਹੈ। ਇਹ ਯਾਤਰਾ ਕੱਲ੍ਹ ਬਾਅਦ ਦੁਪਹਿਰ ਖ਼ਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ।

Related Articles

Leave a Comment