ਚੰਡੀਗੜ੍ਹ, 21 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪੁਲਿਸ ਕਰਮਚਾਰੀ ਪਹਿਲਾਂ ਵੀ ਐਨ.ਡੀ.ਪੀ.ਐਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਪਹਿਲੀ ਕਿਸ਼ਤ ਵਜੋਂ 7 ਲੱਖ ਦੀ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ-1 ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
????विजीलैंस ब्यूरो ने अदालती केस में मदद के लिए 7 लाख रुपए की रिश्वत लेते पुलिस इंस्पेक्टर को किया काबू
चंडीगढ़, 21 जनवरी : न्यूज़लाईन एक्सप्रेस –
पंजाब विजीलैंस ब्यूरो की तरफ से पंजाब के मुख्यमंत्री भगवंत मान की हिदायतों अनुसार राज्य में भ्रष्टाचार के विरुद्ध चलाई मुहिम के दौरान एक पुलिस इंस्पेक्टर बलजीत सिंह को 7 लाख रुपए की रिश्वत लेते हुये रंगे हाथों काबू किया गया है।
इस सम्बन्धी जानकारी देते हुये विजीलैंस ब्यूरो के प्रवक्ता ने बताया कि तरन तारन में ट्रैफ़िक इंचार्ज के तौर पर तैनात इंस्पेक्टर बलजीत सिंह (नंबर 111/बी. आर. तरन तारन) को शरनजीत सिंह जिम्मी निवासी माडल टाऊन, खरड़, ज़िला एस. ए. एस. नगर की शिकायत पर गिरफ़्तार किया गया है। यह मुलजिम पुलिस कर्मचारी पहले भी एन. डी. पी. एस. केस में मुअत्तल किया गया था।
और विवरण देते हुये उन्होंने बताया कि शिकायतकर्ता ने विजीलैंस ब्यूरो के पास पहुँच करके दोष लगाया है कि उक्त पुलिस मुलाज़िम उसके पिता और माता को अदालती केस में पेशी से छूट दिलाने के बदले 10,00,000 लाख रुपए की रिश्वत की माँग कर रहा है। उसने आगे बताया कि दोषी पुलिस कर्मचारी ने यह रिश्वत की रकम 7 लाख और 3 लाख रुपए की दो किश्तों में देने की माँग की है।
प्रवक्ता ने बताया कि इस शिकायत की पुष्टि करने के बाद विजीलैंस ब्यूरो की टीम ने जाल बिछाया और उक्त पुलिस मुलाज़िम को पहली किश्त के तौर पर 7 लाख की रुपए की रिश्वत लेते हुये दो सरकारी गवाहों की हाज़िरी में रंगे हाथों काबू कर लिया गया। उन्होंने बताया कि उक्त दोषी इंस्पेक्टर के खि़लाफ़ भ्रष्टाचार रोकथाम कानून के अंतर्गत विजीलैंस ब्यूरो के थाना उड़न दस्ता-1 पंजाब, एस. ए. एस. नगर में मुकदमा दर्ज करके आगे कार्यवाही आरंभ कर दी है।