newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Newslineexpres@1

ਚੰਡੀਗੜ੍ਹ, 24 ਜਨਵਰੀਨਿਊਜ਼ਲਾਈਨ ਐਕਸਪ੍ਰੈਸ –

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਸ੍ਰੀ ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸ੍ਰੀ ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸ੍ਰੀ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ।

ਇਸ ਮੌਕੇ  ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ  ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ।

Related Articles

Leave a Comment