newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਖੇਡਾਂ ???? ਖ਼ਾਲਸਾ ਕਾਲਜ ਫਾਰ ਵੁਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ ਆਯੋਜਿਤ ;

???? ਖ਼ਾਲਸਾ ਕਾਲਜ ਫਾਰ ਵੁਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ ਆਯੋਜਿਤ ;

by Newslineexpres@1
ਫੋਟੋ ਕੈਪਸ਼ਨ : ਲੁਧਿਆਣਾ ਵਿਖੇ ਗੱਤਕਾ ਵਰਕਸ਼ਾਪ ਦੌਰਾਨ ਸਨਮਾਨ ਸਮਾਗਮ ਮੌਕੇ ਪ੍ਰਿਤਪਾਲ ਸਿੰਘ ਪਾਲੀ ਮੈਂਬਰ ਸ਼੍ਰੋਮਣੀ ਕਮੇਟੀ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ ਤੇ ਹੋਰ। Newsline Express

???? ਖ਼ਾਲਸਾ ਕਾਲਜ ਫਾਰ ਵੁਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ ਆਯੋਜਿਤ 

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ : ਗਰੇਵਾਲ

ਲੁਧਿਆਣਾ, 28 ਜਨਵਰੀ – ਮੋਹਿਤ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਖ਼ਾਲਸਾ ਕਾਲਜ ਫਾਰ ਵੁਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਇਕ ਰੋਜ਼ਾ “ਗੱਤਕਾ – ਸਿੱਖ ਮਾਰਸ਼ਲ ਕਲਾ” ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਸ. ਪ੍ਰਿਤਪਾਲ ਸਿੰਘ ਪਾਲੀ, ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ, ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਗੱਤਕੇ ਦੀ ਆਮ ਜੀਵਨ ਵਿੱਚ ਮਹੱਤਤਾ ਦਾ ਵਰਨਣ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਮੁਕਤੀ ਗਿੱਲ ਨੂੰ ਗੱਤਕੇ ਸਬੰਧੀ ਹਰ ਮੱਦਦ ਦਾ ਭਰੋਸਾ ਦਿਵਾਇਆ।

ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਸਵੈ ਰੱਖਿਆ ਵਿੱਚ ਨਿਪੁੰਨ ਬਣਾਉਣਾ, ਵਿਰਾਸਤੀ ਖੇਡ ਬਾਰੇ ਜਾਗਰੂਕ ਕਰਨਾ ਅਤੇ ਗੱਤਕਾ ਕਲਾ ਨੂੰ ਬਤੌਰ ਖੇਡ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ‘ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਗੱਤਕਾ ਸਿਖਲਾਈ, ਗੁਰਮਤਿ, ਸਿੱਖ ਮਰਿਆਦਾ, ਸਿੱਖ ਧਰਮ ਬਾਰੇ ਮੁੱਢਲੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ  ਨੌਜਵਾਨਾਂ ਖਾਸ ਕਰਕੇ ਲੜਕੀਆ ਵੱਲੋਂ ਇਸ ਇਤਿਹਾਸਕ ਜੰਗਜੂ ਗੱਤਕਾ ਕਲਾ ਨਾਲ ਜੁੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨਾਂ ਇਸ ਮੌਕੇ ਗੱਤਕੇ ਦੇ ਵੱਖ-ਵੱਖ ਪਹਿਲੂਆਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਖੇਡ ਵਜੋਂ ਉਭਾਰਨਾ ਅਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ। 

ਗੱਤਕਾ ਐਸੋਸੀਏਸ਼ਨ ਨਾਲ ਜੁੜੀਆਂ 12 ਲੜਕੀਆਂ ਨੇ ਸ਼ਸਤਰ ਵਿੱਦਿਆ ਦਾ ਪ੍ਰਦਰਸ਼ਨ ਕਰਦਿਆਂ ਜੰਗਜੂ ਕਲਾ ਦੇ ਜੌਹਰ ਦਿਖਾਏ। 

ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ ਨੇ ਮੁੱਖ ਮਹਿਮਾਨ ਅਤੇ ਹੋਰ ਹਾਜਰੀਨ ਪ੍ਰਮੁੱਖ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਅਤੇ  ਵਰਕਸ਼ਾਪ ਦੀ ਕੁਆਰਡੀਨੇਟਰ ਡਾ .  ਮਨਦੀਪ ਕੌਰ ਅਤੇ ਵਿਰਾਸਤੀ ਕਲੱਬ ਦੇ ਇੰਚਾਰਜ ਅਤੇ ਸਹਿ ਕੁਆਰਡੀਨੇਟਰ ਡਾ. ਨਰਿੰਦਰਜੀਤ ਕੌਰ ਸਮੇਤ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਉੱਦਮ ਦੀ ਹੌਂਸਲਾ ਅਫ਼ਜਾਈ ਕਰਦਿਆਂ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ ਅਤੇ ਵਿਦਿਆਰਥਣਾਂ  ਨੂੰ ਇਸ ਕਲਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ ਚਹਿਲ, ਪ੍ਰਧਾਨ ਅੰਮ੍ਰਿਤ ਇੰਡੋ ਕਨੈਡੀਅਨ ਅਕੈਡਮੀ, ਸਿਮਰਜੀਤ ਸਿੰਘ ਨੈਸ਼ਨਲ ਕੋਆਰਡੀਨੇਟਰ, ਸਰਬਜੀਤ ਸਿੰਘ ਜਿਲਾ ਗੱਤਕਾ ਐਸੋਸੀਏਸ਼ਨ ਲੁਧਿਆਣਾ, ਸੁਖਦੀਪ ਸਿੰਘ ਡਾਇਰੈਕਟਰ ਕੋਚਿੰਗ ਤੇ ਸਿਖਲਾਈ ਡਾਇਰੈਕਟੋਰੇਟ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਬੁਟਾਹਰੀ ਗੱਤਕਾ ਕੋਚ ਵੀ ਮੌਜੂਦ ਸਨ। Newsline Express

Related Articles

Leave a Comment