newslineexpres

Joe Rogan Podcasts You Must Listen
Home Education ???? ਐਰੋ ਮਾਡਲਿੰਗ ਸ਼ੋਅ ਅੱਜ !

???? ‘ਪਟਿਆਲਾ ਹੈਰੀਟੇਜ ਫੈਸਟੀਵਲ-2023’….

???? ਐਰੋ ਮਾਡਲਿੰਗ ਸ਼ੋਅ ਅੱਜ

???? ਮਾਈਕਰੋ-ਲਾਈਟ ਏਅਰਕਰਾਫ਼ਟ ਫਲਾਇੰਗ ਤੇ ਐਰੋ ਮਾਡਲਿੰਗ ਦੇ ਸ਼ੋਅ ਦਾ ਅਨੰਦ ਮਾਨਣ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਪਟਿਆਲਾ, 4 ਫਰਵਰੀ – ਸੁਨੀਤਾ ਵਰਮਾ, ਗਰੋਵਰ, ਰਜਨੀਸ਼ – ਪਟਿਆਲ ਹੈਰੀਟੇਜ ਫੈਸਟੀਵਲ ਦੇ ਸਮਾਰੋਹਾਂ ਦੀ ਲੜੀ ਤਹਿਤ ਇਥੇ ਸੰਗਰੂਰ ਰੋਡ ‘ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ ਅੱਜ, 4 ਫਰਵਰੀ ਦਿਨ ਸ਼ਨਿਚਰਵਾਰ ਨੂੰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਹੈਰੀਟੇਜ ਫੈਸਟੀਵਲ ਸਮਾਰੋਹ ਤਹਿਤ ਅੱਜ ਕਰਵਾਏ ਜਾਣ ਵਾਲੇ ਵੱਖ-ਵੱਖ ਹਵਾਈ ਜਹਾਜਾਂ ਦੇ ਮਾਡਲਾਂ ਦੇ ਸ਼ੋਅ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਸਦਾ ਆਨੰਦ ਮਾਨਣ ਦਾ ਖੁੱਲ੍ਹਾ ਸੱਦਾ ਦਿੱਤਾ ਤੇ ਜ਼ਿਲ੍ਹਾ ਨਿਵਾਸੀਆਂ ਨੂੰ ਅੱਜ ਹੋਣ ਵਾਲੇ ਇਸ ਉਤਸਵ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਲਈ ਕੋਈ ਐਂਟਰੀ ਫੀਸ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਦੌਰਾਨ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਇੰਸਟ੍ਰਕਟਰ ਕੈਪਟਨ ਹਰਪ੍ਰੀਤ ਸਿੰਘ ਵੱਲੋਂ ਕਰਤੱਬ ਦਿਖਾਉਣ ਸਮੇਤ ਵੱਖ-ਵੱਖ ਏਅਰੋ ਮਾਡਲਿੰਗ ਕਲੱਬਾਂ ਦੀਆਂ ਟੀਮਾਂ ਵੱਖ-ਵੱਖ ਜਹਾਜਾਂ ਦੇ ਮਾਡਲਾਂ ਦੇ ਕਰਤੱਬ ਦਿਖਾਉਣਗੀਆਂ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ‘ਚ ਭਰਤੀ ਹੋਣ ਲਈ ਪ੍ਰੇਰਤ ਕਰਨ ਵਾਸਤੇ ਕਰਵਾਏ ਜਾਣ ਵਾਲੀ ਇਸ ਐਰੋ ਮਾਡਲਿੰਗ ਦੌਰਾਨ ਮਾਈਕਰੋ-ਲਾਈਟ ਏਅਰਕਰਾਫ਼ਟ ਫਲਾਇੰਗ, ਹਵਾਈ ਜਹਾਜ਼ ਤੋਂ ਪਰਚੇ ਸੁੱਟਣਾਂ, ਪੈਰਾਮੋਟਰ ਤੇ ਪੈਰਾਗਲਾਈਡਿੰਗ ਸ਼ੋਅ, ਐਨ.ਸੀ.ਸੀ., ਪੀ.ਏ.ਐਮ.ਈ.ਸੀ. ਅਤੇ ਡੀ.ਬੀ.ਈ.ਈ. ਵੱਲੋਂ ਕੈਰੀਅਰ ਕਾਊਂਸਲਿੰਗ ਵੀ ਹੋਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸ਼ੋਅ ਦਾ ਆਨੰਦ ਮਾਣਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ। ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਗੌਤਮ ਜੈਨ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ,
ਨੋਡਲ ਅਫ਼ਸਰ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੀ ਮੌਜੂਦ ਸਨ।
Newsline Express

Related Articles

Leave a Comment