newslineexpres

Breaking News
🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Home EMPLOYEES ???? ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਮੋਟਰਸਾਇਕਲ ਰੈਲੀ ਕੱਢਕੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਫ਼ੂਕਿਆ ਪੁਤਲਾ

???? ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਮੋਟਰਸਾਇਕਲ ਰੈਲੀ ਕੱਢਕੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਫ਼ੂਕਿਆ ਪੁਤਲਾ

by Newslineexpres@1
ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਸਰਕਲ ਪਟਿਆਲਾ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਦੀ ਅਗਵਾਈ ਹੇਠ ਵਹਿਕਲ ਮਾਰਚ ਕਰਕੇ ਨਾਅਰੇਬਾਜ਼ੀ ਕਰਦੇ ਕਰਮਚਾਰੀ।          Newsline Express

???? ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਮੋਟਰਸਾਇਕਲ ਰੈਲੀ ਕੱਢਕੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

???? ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਕਮੇਟੀ ਦਾ ਗਠਨ ਮਹਿਜ ਇੱਕ ਡਰਾਮੇਬਾਜੀ : ਵਿਰਕ

     ਪਟਿਆਲਾ, 8 ਫਰਵਰੀ - ਗਰੋਵਰ, ਰਾਕੇਸ਼, ਰਜਨੀਸ਼ / ਨਿਊਜ਼ਲਾਈਨ ਐਕਸਪ੍ਰੈਸ - ਪੁਰਾਣੀ ਪੈਨਸ਼ਨ ਬਹਾਲੀ ਦਾ ਮੁਕੰਮਲ ਨੋਟੀਫਿਕੇਸ਼ਨ ਜਾਰੀ ਨਾ ਕਰਨ ਤੋਂ ਨਾਰਾਜ਼ ਸਮੂਹ ਮੁਲਾਜ਼ਮਾਂ ਵਲੋਂ ਮੁਕੰਮਲ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰ ਉਤੇ ਮੋਟਰਸਾਇਕਲ ਰੈਲੀਆਂ ਕੱਢ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸੇ ਤਰ੍ਹਾਂ ਹੀ ਪਟਿਆਲਾ ਵਿਚ ਵੀ ਵੱਖ ਉਂਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵਾਹਨ ਰੈਲੀ ਕੱਢੀ। ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਗੁਰਮੇਲ ਸਿੰਘ ਵਿਰਕ ਦੀ ਅਗਵਾਈ ਵਿਚ ਮੋਟਰਸਾਈਕਲ ਰੈਲੀ ਕੱਢੀ ਗਈ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਮੁਲਾਜ਼ਮ ਵਰਗ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਕੀ ਸੂਬਿਆਂ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਵਿੱਚ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਰਸਮੀ ਐਲਾਨ ਕੀਤਾ ਸੀ, ਪਰ ਇਹ ਐਲਾਨ ਸਿਰਫ ਤੇ ਸਿਰਫ ਚੋਣਾਂ ਮੌਕੇ ਸਿਆਸੀ ਲਾਹਾ ਲੈਣ ਵਾਸਤੇ ਹੀ ਕੀਤਾ ਗਿਆ ਸੀ, ਪੰਜਾਬ ਵਿੱਚ ਇਸ ਨੂੰ ਹਾਲੇ ਤੱਕ ਅਮਲੀ ਜਾਮਾਂ ਨਹੀਂ ਪਾਇਆ ਗਿਆ। ਇਸ ਸਭ ਸਥਿਤੀ ਦੇ ਮੱਦੇਨਜਰ ਪੰਜਾਬ ਦੇ ਐਨ.ਪੀ.ਐੱਸ. ਤੋਂ ਪੀੜਤ ਮੁਲਾਜਮ ਹੁਣ ਸੂਬਾ ਸਰਕਾਰ ਵੱਲੋਂ ਮੁਲਾਜਮਾਂ ਨਾਲ ਕੀਤੀ ਵਾਅਦਾ ਖਿਲਾਫੀ ਵਿਰੁੱਧ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣ ਲਈ ਤਿਆਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤੈਸ਼ੀ ਹੋਣ ਦਾ ਢਿੰਡੋਰਾ ਪਿੱਟਦੇ ਹੋਏ ਨਹੀਂ ਥੱਕਦੀ, ਉਸ ਸਰਕਾਰ ਨੂੰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣੀ ਚਾਹੀਦੀ ਹੈ, ਨਹੀਂ ਤਾਂ ਆਉਣ ਵਾਲੇ ਥੋੜੇ ਸਮੇਂ ਦੌਰਾਨ ਸੂਬੇ ਦੀਆਂ ਸੜਕਾਂ, ਦਫਤਰਾਂ, ਚੌਰਾਹਿਆਂ ਵਿਖੇ ਮੁਲਾਜਮਾਂ ਦੇ ਧਰਨੇ ਪ੍ਰਦਰਸ਼ਨਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੇ

ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਆਗੂ ਜਗਦੀਸ਼ ਸ਼ਰਮਾ, ਅਰਜਨ ਸਿੰਘ, ਪੁਲਿਸ ਐਸੋਸੀਏਸ਼ਨ ਦੇ ਆਗੂ ਅਜਮੇਰ ਸਿੰਘ, ਸੁਰਿੰਦਰ ਵਾਲੀਆ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਨਾਅਰੇਬਾਜ਼ੀ ਕਰਕੇ ਸਰਕਾਰ ਦਾ ਪੁਤਲਾ ਫੂਕਦੇ ਹੋਏ।
(ਫੋਟੋ ਤੇ ਵੇਰਵਾ : ਨਿਊਜ਼ਲਾਈਨ ਐਕਸਪ੍ਰੈਸ)_

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਕਿਹਾ ਕਿ ਸੂਬੇ ਦਾ ਸਮੁੱਚਾ ਮੁਲਾਜ਼ਮ ਵਰਗ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੁੱਖ ਮੰਗ ਦੀ ਪੂਰਤੀ ਲਈ ਵੱਡੇ ਸੰਘਰਸ਼ ਉਲੀਕਣ ਉਪਰੰਤ ਆਰ-ਪਾਰ ਦੀ ਲੜਾਈ ਦੇ ਰੌਂਅ ਵਿੱਚ ਹੈ। ਇਸ ਲਈ ਪੰਜਾਬ ਸਰਕਾਰ ਵੋਟਾਂ ਤੋਂ ਪਹਿਲਾਂ ਕੀਤੇ ਮੁਕੰਮਲ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੇ ਵਾਅਦੇ ਨੂੰ ਤੁਰੰਤ ਪੂਰਾ ਕਰੇ, ਕਿਉਂਕਿ ਕੈਬਨਿਟ ਵਿੱਚ ਪਾਸ ਕਰਨ ਤੋਂ ਬਾਅਦ ਇਸ ਸੰਬਧੀ ਕਮੇਟੀ ਦਾ ਗਠਨ ਕਰਨਾ ਉਚਿਤ ਨਹੀਂ ਸਗੋਂ ਹਾਸੋਹੀਣਾ ਜਾਪਦਾ ਹੈ। ਸਰਕਾਰ ਨੂੰ ਮੁਲਾਜਮਾਂ ਦੀ ਇਸ ਅਹਿਮ ਮੰਗ ਵੱਲ ਵਿਸ਼ੇਸ਼ ਧਿਆਨ ਦੇ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁਕੰਮਲ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਸਰਕਾਰੀ ਦਫਤਰਾਂ ਦਾ ਕੰਮ ਠੱਪ ਨਾ ਹੋਵੇ, ਇਸ ਲਈ ਮੁਲਾਜਮਾਂ ਦੀ ਇਸ ਹੱਕੀ ਤੇ ਜਾਇਜ਼ ਮੰਗ ਦੀ ਪੂਰਤੀ ਹਿੱਤ ਸੂਬੇ ਦੇ ਮੁੱਖ ਮੰਤਰੀ ਸਮੇਤ ਪੂਰੀ ਕੈਬਨਿਟ ਨੂੰ ਇਸ ਵੱਲ ਜਲਦੀ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਜਿ਼ਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ, ਜਰਨਲ ਸਕੱਤਰ ਗੁਰਜੰਟ ਸਿੰਘ, ਭਗਵਾਨ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਮੈਡੀਕਲ ਕਾਲਜ, ਗੁਰਪ੍ਰੀਤ ਸਿੰਘ, ਟੋਨੀ ਭਾਗਰੀਆ, ਲਵਜੀਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਇਕਬਾਲ ਸਿੰਘ, ਅਜੀਤਪਾਲ ਸਿੰਘ, ਕੇਸਰ ਸਿੰਘ, ਅੰਗਰੇਜ ਸਿੰਘ, ਲਾਲ ਸਿੰਘ, ਬਲਵੀਰ ਕੌਰ, ਹਰਪਾਲ ਸਿੰਘ, ਨਿਰਮਲ ਸਿੰਘ, ਬਲਜੀਤ ਸਿੰਘ, ਜਸਵਿੰਦਰ ਕੁਮਾਰ, ਰਜਨੀਤ ਕੌਰ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਦੀਪਕ ਸ਼ਰਮਾ, ਲਖਮੀਰ ਸਿੰਘ ਪ੍ਰਧਾਨ ਨਾਭਾ, ਜਸਪ੍ਰੀਤ ਸਿੰਘ ਹੋਰਾਂ ਤੋਂ ਅਲਾਵਾ ਐਕਸਾਈਜ ਵਿਭਾਗ, ਪੀ.ਡਬਲਯੂ.ਡੀ.ਬੀ.ਐਂਡ ਆਰ., ਆਈ.ਟੀ.ਆਈ. ਵਿਭਾਗ , ਦਫਤਰ ਡਿਪਟੀ ਕਮਿਸ਼ਨਰ ਪਟਿਆਲਾ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਾਸ਼ਾ ਵਿਭਾਗ ਪੰਜਾਬ, ਪੰਜਾਬ ਮੰਡੀ ਬੋਰਡ ਆਦਿ ਵਿਭਾਗਾਂ ਤੋਂ ਸਾਥੀ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

???? ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁਕੰਮਲ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ : ਸਤਨਾਮ ਲੁਬਾਣਾ

ਪਟਿਆਲਾ, 8 ਫਰਵਰੀ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੱਦੇ ਉਤੇ ਪੰਜਾਬ ਭਰ ਵਿੱਚ ਕੀਤੇ ਵਾਹਨ ਮਾਰਚ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਸਰਕਲ ਪਟਿਆਲਾ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਦੀ ਅਗਵਾਈ ਹੇਠ ਵਹਿਕਲ ਮਾਰਚ ਕੀਤਾ ਗਿਆ ਜਿਸ ਵਿਚ ਵਿਭਾਗ ਦੇ ਭਾਰੀ ਗਿਣਤੀ ਕਰਮਚਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸੰਬੰਧੀ ਮੰਗ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪੁਤਲਾ ਫ਼ੂਕਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਨੇ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਸਰਕਾਰ ਆਪਣੇ ਵਾਅਦੇ ਨੂੰ ਤੁਰੰਤ ਪੂਰਾ ਕਰੇ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਪੂਰਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ।

ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਸਰਕਲ ਪਟਿਆਲਾ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਦੀ ਅਗਵਾਈ ਹੇਠ ਵਹਿਕਲ ਮਾਰਚ ਕਰਕੇ ਨਾਅਰੇਬਾਜ਼ੀ ਕਰਦੇ ਕਰਮਚਾਰੀ।          Newsline Express

ਅੱਜ ਦੇ ਵ੍ਹੀਕਲ ਮਾਰਚ ਮੌਕੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਤੋਂ ਇਲਾਵਾ ਚੇਅਰਮੈਨ ਪਿ੍ੰਸ ਕੁਮਾਰ, ਸੰਜੀਵ ਕੁਮਾਰ, ਦੇਸ ਰਾਜ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਲਲਿਤ, ਜਗਰੂਪ ਸਿੰਘ, ਪ੍ਰਦੀਪ ਕੁਮਾਰ, ਸਤਵੰਤ ਸਿੰਘ, ਮੰਗਲ, ਅੰਮ੍ਰਿਤਪਾਲ, ਰਵੀਨਾ, ਸਿਮਰਪ੍ਰੀਤ ਕੌਰ, ਜਗਜੀਤ ਕੌਰ, ਹਰਪ੍ਰੀਤ ਕੌਰ, ਨਵੀਨ ਗੋਇਲ, ਤੇਜਿੰਦਰ ਸਿੰਘ, ਸੁਨੀਲ ਕੁਮਾਰ, ਮਨਜੋਤ ਕੌਰ, ਬਬਲੀ, ਰਵੀ, ਅਤੇ ਹੋਰ ਸਮੂਹ ਕਰਮਚਾਰੀ ਹਾਜ਼ਰ ਰਹੇ। Newsline Express

Related Articles

Leave a Comment