???? ਕੌਮੀ ਇਨਸਾਫ਼ ਮੋਰਚੇ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਡੂੰਘੀ ਸਾਜਿਸ਼ : ਐਡਵੋਕੇਟ ਪ੍ਰਭਜੀਤਪਾਲ ਸਿੰਘ
ਪਟਿਆਲਾ, 9 ਫਰਵਰੀ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਕੱਲ੍ਹ ਮੋਹਾਲੀ ਚੰਡੀਗੜ੍ਹ ਬਾਰਡਰ ਵਿਖੇ ਹੋਏ ਟਕਰਾਅ ਦੇ ਮਾਮਲੇ ਉਤੇ ਸਮਾਜ ਸੇਵੀ ਕਿਸਾਨ ਆਗੂ ਅਤੇ ਸੀਨੀਅਰ ਐਡਵੋਕੇਟ ਪ੍ਰਭਜੀਤਪਾਲ ਸਿੰਘ ਨੇ ਕਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਚੱਲ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਪੱਥਰਬਾਜ਼ੀ ਅਤੇ ਟਕਰਾਅ ਇਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਸਰਕਾਰ ਨੂੰ ਇਸ ਦੀ ਗਹਿਰਾਈ ਨਾਲ ਜਾਂਚ ਕਰਦੇ ਹੋਏ ਜਿਹੜੇ ਵੀ ਲੋਕਾਂ ਨੇ ਚੰਡੀਗੜ੍ਹ ਵੱਲ ਜਾ ਰਹੇ ਸ਼ਾਂਤਮਈ ਕੌਮੀ ਇਨਸਾਫ਼ ਮੋਰਚੇ ਉੱਪਰ ਪੱਥਰਬਾਜ਼ੀ ਕਰਕੇ ਮਾਹੌਲ ਖਰਾਬ ਕੀਤਾ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਮੋਰਚਾ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੱਲ੍ਹ ਦੀ ਘਟਨਾ ਦੀ ਜੁਡੀਸ਼ੀਅਲ ਜਾਂਚ ਕਰਨ ਦੇ ਹੁਕਮ ਜਾਰੀ ਕਰੇ ਅਤੇ 24 ਘੰਟੇ ਵੀਡੀਓਗਰਾਫੀ ਕਰਵਾਏ ਤਾਂ ਜੋ ਕੋਈ ਵੀ ਕੌਮੀ ਇਨਸਾਫ਼ ਮੋਰਚੇ ਨੂੰ ਬਦਨਾਮ ਕਰਨ ਅਤੇ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਾਨੂੰਨ ਦੀ ਪਾਲਣਾ ਕਰਦੇ ਹੋਏ ਮੋਰਚੇ ਦੇ ਜੋ ਵੀ ਆਗੂ ਰੋਜ਼ਾਨਾ ਸ਼ਾਂਤਮਈ ਚੰਡੀਗੜ੍ਹ ਵੱਲ ਇਨਸਾਫ਼ ਲਈ ਆਉਂਦੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
Newsline Express