???? ਪੰਜਾਬ ਸਰਕਾਰ ਹਿੰਦੂਆਂ ਦਾ ਦਮਨ ਬੰਦ ਕਰੇ, ਜਲਦ ਸ਼ੁਰੂ ਕੀਤਾ ਜਾਵੇਗਾ ਵੱਡਾ ਅੰਦੋਲਨ : ਹਰੀਸ਼ ਸਿੰਗਲਾ
???? ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਹਿੰਦੂਆਂ ਅਤੇ ਪੰਜਾਬ ਪੁਲਿਸ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ : ਸ਼ਿਵ ਸੈਨਾ
???? ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਹਿੰਦੂਆਂ ਅਤੇ ਪੰਜਾਬ ਪੁਲਿਸ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ : ਸ਼ਿਵ ਸੈਨਾ
???? ਪੰਜਾਬ ‘ਚ ਸ਼ਾਂਤੀ ਬਣਾਈ ਰੱਖਣ ਲਈ ਸਜ਼ਾਯਾਫਤਾ ਦੋਸ਼ੀਆਂ ਦੀ ਰਿਹਾਈ ਦੀ ਮੰਗ ਵਾਲਾ ਕੌਮੀ ਇਨਸਾਫ਼ ਮੋਰਚਾ ਤੁਰੰਤ ਹਟਾਇਆ ਜਾਵੇ : ਹਰੀਸ਼ ਸਿੰਗਲਾ
ਪਟਿਆਲਾ, 11 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੁਖੀ ਹਰੀਸ਼ ਸਿੰਗਲਾ ਨੇ ਬੀਤੇ ਦਿਨ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਜ਼ਾਯਾਫ਼ਤਾ ਦੋਸ਼ੀਆਂ ਦੀ ਰਿਹਾਈ ਦੀ ਮੰਗ ਲਈ ਮੁਹਾਲੀ ਵਿੱਚ ਲਾਇਆ ਗਿਆ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਹਿੰਦੂਆਂ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਲਈ ਖਤਰੇ ਤੋਂ ਸਿਵਾਏ ਹੋਰ ਕੁਝ ਨਹੀਂ ਹੈ। ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਮੋਰਚੇ ਲਗਾ ਕੇ ਅਤੇ ਅਰਥੀ ਫੂਕ ਮੁਜ਼ਾਹਰੇ ਕਰਕੇ ਕਾਨੂੰਨ ਤਹਿਤ ਸਜ਼ਾਵਾਂ ਭੁਗਤਣ ਵਾਲੇ ਦੋਸ਼ੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਦੇ ਹਿੰਦੂਆਂ ਨੂੰ ਸ਼ਰੇਆਮ ਧਮਕੀਆਂ ਦੇ ਰਹੀ ਹੈ ਜਿਸ ਕਾਰਨ ਅੱਜ ਸ਼ਿਵ ਸੈਨਾ ਨੂੰ ਸਜ਼ਾ-ਏ-ਮੌਤ ਦੇ ਦੋਸ਼ੀਆਂ ਦਾ ਧਰਨਾ ਖਤਮ ਕਰਵਾਉਣ ਲਈ ਪ੍ਰੈੱਸ ਕਾਨਫਰੰਸ ਨਹੀਂ ਕਰਨ ਦਿੱਤੀ ਗਈ। ਡੀਐਸਪੀ ਸਿਟੀ ਸੰਜੀਵ ਸਿੰਗਲਾ ਅਤੇ ਸਬੰਧਤ ਪੁਲੀਸ ਅਧਿਕਾਰੀਆਂ ਨੇ ਸ਼ਿਵ ਸੈਨਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਅਤੇ ਸ਼ਿਵ ਸੈਨਾ ਵਰਕਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹਰੀਸ਼ ਸਿੰਗਲਾ ਨੇ ਅੱਗੇ ਕਿਹਾ ਕਿ ਜਲਦੀ ਹੀ ਪੰਜਾਬ ਭਰ ਦੇ ਸ਼ਿਵ ਸੈਨਿਕਾਂ ਨੂੰ ਪਟਿਆਲਾ ਵਿਖੇ ਵੱਡਾ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ‘ਚ ਇਨ੍ਹਾਂ ਸ਼ਰਾਰਤੀ ਅਨਸਰਾਂ ਦੀ ਇਹ ਚੌਥੀ ਘਟਨਾ ਹੈ, ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪਹਿਲਾਂ 29 ਅਪ੍ਰੈਲ 2022 ਨੂੰ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ‘ਤੇ ਹਮਲਾ ਹੋਇਆ, ਫਿਰ ਈਸਾਈ ਭਾਈਚਾਰਾ ਦੇ ਲੋਕਾਂ ਤੇ ਹਮਲੇ ਹੋਏ, ਫਿਰ ਬਿਆਸ ਵਿੱਚ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ‘ਤੇ ਹਮਲਾ ਹੋਇਆ ਅਤੇ ਹੁਣ ਮੋਹਾਲੀ ਵਿੱਚ ਚੰਡੀਗੜ੍ਹ ਪੁਲਿਸ ਅਤੇ ਪੰਜਾਬ ਪੁਲਿਸ ਤੇ ਹਮਲਾ ਕੀਤਾ ਗਿਆ ਜੋਕਿ ਬਹੁਤ ਹੀ ਸ਼ਰਮਨਾਕ ਹੈ।
ਸਿੰਗਲਾ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ‘ਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਬਚੀ ਹੈ, ਜਿੱਥੇ ਲੋਕ ਕਿਰਪਾਨਾਂ, ਘੋੜਿਆਂ ਅਤੇ ਟਰੈਕਟਰਾਂ ਨਾਲ ਪੁਲਿਸ ‘ਤੇ ਸ਼ਰੇਆਮ ਹਮਲੇ ਕਰਦੇ ਹਨ। ਅਸੀਂ ਉਹਨਾਂ ਲੋਕਾਂ ਦੀ ਸੋਚ ਬਾਰੇ ਸੋਚ ਕੇ ਹੈਰਾਨ ਹੁੰਦੇ ਹਾਂ ਜਿਹਨਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ ਕਿ ਇਹ ਮੁੱਠੀ ਭਰ ਲੋਕ ਪੂਰੇ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਕਰ ਰਹੇ ਹਨ ਅਤੇ ਸਾਡੀ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ।
ਸਿੰਗਲਾ ਨੇ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪੁਲਸ ਦਾ ਕੋਈ ਡਰ ਨਹੀਂ ਹੈ, ਪਿਛਲੇ ਦਿਨੀਂ ਇਨ੍ਹਾਂ ਨੇ ਗੰਨਮੈਨਾਂ ਦੀ ਮੌਜੂਦਗੀ ‘ਚ ਤਿੰਨ ਕਤਲ ਕੀਤੇ, ਉਥੇ ਵੀ ਪੁਲਸ ਮੌਜੂਦ ਸੀ ਜਿਸਦਾ ਵੀ ਉਨ੍ਹਾਂ ਨੂੰ ਕੋਈ ਡਰ ਨਹੀਂ ਸੀ। ਹਰੀਸ਼ ਸਿੰਗਲਾ ਨੇ ਕਿਹਾ ਕਿ ਇਸੇ ਲਈ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੇ ਮੋਰਚੇ ਨੂੰ ਤੁਰੰਤ ਉਥੋਂ ਹਟਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਨਸਾਫ਼ ਮੋਰਚਾ ਨਹੀਂ ਹਟਾ ਸਕਦੀ ਤਾਂ ਸ਼ਿਵ ਸੈਨਿਕਾਂ ਨੂੰ ਉੱਥੇ ਜਾ ਕੇ ਧਰਨਾ ਹਟਾਉਣ ਦਿੱਤਾ ਜਾਵੇ।
ਸਿੰਗਲਾ ਨੇ ਕਿਹਾ ਕਿ ਸ਼ਿਵ ਸੈਨਾ ਕੱਟੜਪੰਥੀ ਵਿਚਾਰਧਾਰਾ ਵਾਲੇ ਲੋਕਾਂ ਨਾਲ ਚੰਗੀ ਤਰ੍ਹਾਂ ਨਜਿੱਠਣਾ ਜਾਣਦੀ ਹੈ ਤੇ ਅਸੀਂ ਉਨ੍ਹਾਂ ਦੀ ਕਿਸੇ ਵੀ ਧਮਕੀ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਧਰਨੇ ਪ੍ਰਦਰਸ਼ਨ ਵਿੱਚ ਤਲਵਾਰਾਂ ਆਦਿ ਹਥਿਆਰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਹੋਣੀ ਚਾਹੀਦੀ ਹੈ, ਸਿਰਫ਼ ਧਾਰਮਿਕ ਪ੍ਰੋਗਰਾਮਾਂ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਲੀਗਲ ਸੈੱਲ ਦੇ ਮੁਖੀ ਦੇਵੇਂਦਰ ਰਾਜਪੂਤ, ਜ਼ਿਲ੍ਹਾ ਮੁਖੀ ਸ਼ੰਕਰ ਭਾਰਦਵਾਜ, ਸੰਜੇ ਡੈਂਟਰ, ਮਹਿੰਦਰ ਸਿੰਘ ਤਿਵਾੜੀ, ਆਰ.ਕੇ ਬੌਬੀ, ਗੌਰਵ ਵਰਮਾ, ਰਮਨਦੀਪ ਹੈਪੀ, ਰਵੀ ਗੌਤਮ ਆਦਿ ਆਗੂ ਹਾਜ਼ਰ ਸਨ। Newsline Express