newslineexpres

Home EMPLOYEES ???? ਹਾਈ ਕੋਰਟ ਦਾ ਇਤਿਹਾਸਕ ਫੈਸਲਾ
???? ਪ੍ਰੋਬੇਸ਼ਨ ਸਮੇਂ ਦੌਰਾਨ ਮਿਲੇਗੀ ਪੂਰੀ ਤਨਖਾਹ
????ਪੰਜਾਬ ਸਰਕਾਰ ਵੱਲੋਂ ਜਾਰੀ ਪੁਰਾਣਾ ਨੋਟੀਫਿਕੇਸ਼ਨ ਰੱਦ
???? ਮੁਲਾਜ਼ਮਾਂ ਲਈ ਲੱਖਾਂ ਦਾ ਤੋਹਫ਼ਾ

???? ਹਾਈ ਕੋਰਟ ਦਾ ਇਤਿਹਾਸਕ ਫੈਸਲਾ
???? ਪ੍ਰੋਬੇਸ਼ਨ ਸਮੇਂ ਦੌਰਾਨ ਮਿਲੇਗੀ ਪੂਰੀ ਤਨਖਾਹ
????ਪੰਜਾਬ ਸਰਕਾਰ ਵੱਲੋਂ ਜਾਰੀ ਪੁਰਾਣਾ ਨੋਟੀਫਿਕੇਸ਼ਨ ਰੱਦ
???? ਮੁਲਾਜ਼ਮਾਂ ਲਈ ਲੱਖਾਂ ਦਾ ਤੋਹਫ਼ਾ

by Newslineexpres@1

???? ਹਾਈ ਕੋਰਟ ਦਾ ਇਤਿਹਾਸਕ ਫੈਸਲਾ
???? ਪ੍ਰੋਬੇਸ਼ਨ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਮਿਲੇਗੀ ਪੂਰੀ ਤਨਖਾਹ
????ਪੰਜਾਬ ਸਰਕਾਰ ਵੱਲੋਂ ਜਾਰੀ ਪੁਰਾਣਾ ਨੋਟੀਫਿਕੇਸ਼ਨ ਰੱਦ
???? ਮੁਲਾਜ਼ਮਾਂ ਲਈ ਲੱਖਾਂ ਹੋਵੇਗਾ ਲਾਭ

ਪਟਿਆਲਾ/ਚੰਡੀਗੜ੍ਹ, 16 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ ਭਰੀ ਖ਼ਬਰ ਆ ਰਹੀ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਤਿਹਾਸਕ ਫੈਸਲਾ ਲੈਂਦਿਆਂ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਕੀਤਾ ਹੈ। ਪ੍ਰੋਬੇਸ਼ਨ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਸੰਬੰਧੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵੀ ਰੱਦ ਕੀਤਾ ਗਿਆ ਹੈ।
ਮਾਨਯੋਗ ਹਾਈਕੋਰਟ ਵੱਲੋਂ ਜਸਟਿਸ ਰਾਮਾਚੰਦਰਾ ਦੀ ਬੈਂਚ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ 15.01.2015 ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਗੂ 15 ਜਨਵਰੀ 2015 ਵਾਲੇ ਨੋਟੀਫਿਕੇਸ਼ਨ ਦੇ ਤਹਿਤ ਜਦੋਂ 15 ਜਨਵਰੀ 2015 ਤੋਂ ਬਾਅਦ ਮੁਲਾਜ਼ਮਾਂ ਦੀ ਨਿਯੁਕਤੀ ਹੁੰਦੀ ਸੀ ਤਾਂ ਉਸ ਨੂੰ ਪ੍ਰੋਬੇਸ਼ਨ ਸਮੇਂ ਦੇ ਦੌਰਾਨ ਸਿਰਫ ਮੁੱਢਲੀ ਤਨਖਾਹ ਹੀ ਦਿੱਤੀ ਜਾਂਦੀ ਸੀ ਜਦਕਿ ਹੁਣ ਉਨ੍ਹਾਂ ਨੂੰ ਬਣਦੀ ਪੂਰੀ ਤਨਖਾਹ ਮਿਲਣ ਦੀ ਆਸ ਨਾਲ ਮੁਲਾਜ਼ਮ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਮਾਣਯੋਗ ਅਦਾਲਤ ਦੇ ਹੁਕਮ ਅਜੇ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ ਨੂੰ ਪ੍ਰਾਪਤ ਨਹੀਂ ਹੋਏ ਹਨ, ਇਸ ਲਈ ਸਪਸ਼ਟ ਨਹੀਂ ਕੀਤਾ ਜਾ ਸਕਦਾ ਕਿ ਇਸ ਫੈਸਲੇ ਨਾਲ ਪਿਛਲਾ ਲੱਖਾਂ ਰੁਪਏ ਦਾ ਬਕਾਇਆ ਸਭ ਨੂੰ ਦਿੱਤਾ ਜਾਵੇਗਾ ਜਾਂ ਉਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ ਹਾਈ ਕੋਰਟ ਤਕ ਅਪ੍ਰੋਚ ਕੀਤੀ ਸੀ।
Newsline Express

Related Articles

Leave a Comment