ਪਟਿਆਲਾ, 19 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਬੀਤੀ ਰਾਤ ਪਟਿਆਲਾ ਵਿਚ ਮਹਾਸ਼ਿਵਰਾਤਰੀ ਸਮਾਗਮਾਂ ਦੌਰਾਨ ਸ਼ਿਰਕਤ ਕਰਦੇ ਹੋਏ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਡਾ. ਸਿੱਧੂ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਉਹ ਲੋਕ ਸਭਾ ਚੋਣ ਲੜਨਗੇ ਤਾਂ ਉਨ੍ਹਾਂ ਕਿਹਾ ਕਿ ਜੇ ਲੋਕ ਚਾਹੁੰਦੇ ਹਨ ਤਾਂ ਉਹ ਜ਼ਰੂਰ ਲੜਨਗੇ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਇਥੇ ਹੀ ਕੰਮ ਤੇ ਸੇਵਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਜੇਲ੍ਹ ‘ਚ ਹਨ ਤਾਂ ਉੱਥੇ ਵੀ ਉਨ੍ਹਾਂ ਦੀ ਭਲਾਈ ਹੈ, ਉੱਥੋਂ ਵੀ ਉਹ ਬਹੁਤ ਕੁਝ ਸਿੱਖ ਕੇ ਬਾਹਰ ਆਉਣਗੇ ਅਤੇ ਦੁਗਣੀ ਤਾਕਤ ਨਾਲ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਕੁਝ ਨਹੀਂ, ਨਵਜੋਤ ਸਿੰਘ ਸਿੱਧੂ ਨੇ ਵੱਡੇ-ਵੱਡੇ ਅਹੁਦੇ ਠੁਕਰਾਏ ਹਨ ਪਰ ਕਦੇ ਸਮਝੌਤਾ ਨਹੀਂ ਕੀਤਾ।