ਚੰਡੀਗੜ੍ਹ, 24 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ –
ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ।
ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਭਾਗ ਵਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ ਦੇ ਹਿੱਸੇਦਾਰਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਉਕਤ ਮਿੱਲ ਦੇ ਹਿੱਸੇਦਾਰ ਹੋਰ ਸੱਤ ਮਿੱਲਾਂ ਵਿੱਚ ਵੀ ਹਿੱਸੇਦਾਰ ਸਨ ਅਤੇ ਵਿਭਾਗ ਵਲੋਂ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਹਨਾਂ ਸੱਤ ਮਿੱਲਾਂ ਨੂੰ ਵੀ ਡਿਫਾਲਟਰ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹਨਾਂ ਮਿੱਲਾਂ ਵਿੱਚ ਰੱਖੇ ਝੋਨੇ ਨੂੰ ਦੂਸਰੀਆਂ ਮਿੱਲਾਂ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।