newslineexpres

Home ਪੰਜਾਬ ???? ਪਟਿਆਲੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਦਾਨੀ ਸੱਜਣ ਸੇਠ ਸ਼ਾਮ ਲਾਲ ਦਾ ਦਿਹਾਂਤ
???? ਸਸਕਾਰ ਮੌਕੇ ਪਹੁੰਚੇ ਸ਼ਹਿਰਵਾਸੀਆਂ ਦੇ ਭਾਰੀ ਇਕੱਠ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

???? ਪਟਿਆਲੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਦਾਨੀ ਸੱਜਣ ਸੇਠ ਸ਼ਾਮ ਲਾਲ ਦਾ ਦਿਹਾਂਤ
???? ਸਸਕਾਰ ਮੌਕੇ ਪਹੁੰਚੇ ਸ਼ਹਿਰਵਾਸੀਆਂ ਦੇ ਭਾਰੀ ਇਕੱਠ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

by Newslineexpres@1

???? ਪਟਿਆਲੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਦਾਨੀ ਸੱਜਣ ਸੇਠ ਸ਼ਾਮ ਲਾਲ ਦਾ ਦਿਹਾਂਤ
???? ਸਸਕਾਰ ਮੌਕੇ ਪਹੁੰਚੇ ਸ਼ਹਿਰਵਾਸੀਆਂ ਦੇ ਭਾਰੀ ਇਕੱਠ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਪਟਿਆਲਾ, 24 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਸਿੱਧ ਨਵਯੁਗ ਪਰਿਵਾਰ ਦੇ ਦਾਨੀ ਅਤੇ ਸਮਾਜ ਸੇਵੀ ਸੇਠ ਸ਼ਾਮ ਲਾਲ ਨੂੰ ਕੌਣ ਨਹੀਂ ਜਾਣਦਾ। ਉਹ ਸਮਾਜ ਸੇਵਾ ਦੇ ਖੇਤਰ ਵਿੱਚ ਇੱਥੋਂ ਦੀ ਸਭ ਤੋਂ ਪ੍ਰਸਿੱਧ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ।
ਜੋ ਲੋਕ ਉਨ੍ਹਾਂ ਨੂੰ ਜਾਣਦੇ ਸਨ ਉਨ੍ਹਾਂ ਨੂੰ ਇਹ ਖਬਰ ਸੁਣ ਕੇ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਦਾ ਅੱਜ ਸ਼ੁੱਕਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 76 ਸਾਲ ਦੇ ਸਨ। ਸੇਠ ਸ਼ਾਮ ਲਾਲ ਜੀ ਦੀ ਮ੍ਰਿਤਕ ਦੇਹ ਦਾ ਸਸਕਾਰ ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਬੀਰ ਜੀ ਸ਼ਮਸ਼ਾਨ ਘਾਟ ਵਿਖੇ ਸ਼ਾਮ 4 ਵਜੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਵਿੱਦਿਅਕ ਸੰਸਥਾਵਾਂ ਦੇ ਅਧਿਕਾਰੀਆਂ, ਵਪਾਰੀਆਂ, ਉਦਯੋਗਪਤੀਆਂ, ਪੱਤਰਕਾਰਾਂ, ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਅਤੇ ਹੋਰਨਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |
ਸੇਠ ਸ਼ਾਮ ਲਾਲ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਬਹੁਤ ਵੱਡਾ ਘਾਟਾ ਪੈ ਗਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਸਮਾਜ ਸੇਵਾ ਦੇ ਨਾਲ-ਨਾਲ ਉਨ੍ਹਾਂ ਨੇ ਵਪਾਰ ਅਤੇ ਉਦਯੋਗ ਦੇ ਖੇਤਰ ਵਿੱਚ ਵੀ ਕਾਫੀ ਕਾਮਯਾਬੀ ਹਾਸਿਲ ਕੀਤੀ ਹੈ। ਸ਼ਹਿਰ ਦੇ ਅਦਾਲਤ ਬਾਜ਼ਾਰ ਵਿੱਚ ਬਣੇ ਨਵਯੁਗ ਸਾੜੀ ਸੈਂਟਰ ਨੂੰ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਵਿੱਚ ਵੀ ਮਸ਼ਹੂਰ ਕੀਤਾ, ਜਿਸ ਤੋਂ ਬਾਅਦ ਹੋਟਲ ਫਲਾਈਓਵਰ ਦਾ ਨਾਮ ਵੀ ਆਪਣੀ ਮਿਹਨਤ ਅਤੇ ਰਸੂਖ ਨਾਲ ਚਮਕਾਇਆ। ਹੁਣ ਉਨ੍ਹਾਂ ਦੇ ਸਪੁੱਤਰ ਅਕਸ਼ੈ ਵੀ ਉਨ੍ਹਾਂ ਦੁਆਰਾ ਸ਼ੁਰੂ ਕੀਤੇ ਕਾਰੋਬਾਰ ਨੂੰ ਬਹੁਤ ਮਿਹਨਤ ਅਤੇ ਲਗਨ ਨਾਲ ਸਫਲਤਾਪੂਰਵਕ ਚਲਾ ਰਹੇ ਹਨ। ਉਨ੍ਹਾਂ ਨੇ ਵੀ ਪਟਿਆਲਾ ਸ਼ਹਿਰ ਵਿਚ ਚੰਗਾ ਨਾਮਣਾ ਖੱਟਿਆ ਹੈ।
ਜ਼ਿਕਰਯੋਗ ਹੈ ਕਿ ਸੇਠ ਸ਼ਾਮ ਲਾਲ ਜੀ ਦਾ ਵੱਖ ਵੱਖ ਤਰ੍ਹਾਂ ਨਾਲ ਸਮਾਜ ਸੇਵਾ, ਚੈਰੀਟੇਬਲ ਹਸਪਤਾਲਾਂ, ਚੈਰੀਟੇਬਲ ਟਰੱਸਟਾਂ, ਸਮਾਜਿਕ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ।
Newsline Express

Related Articles

Leave a Comment