newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? 20,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਫੜਿਆ ਵਿਜੀਲੈਂਸ ਨੇ ……

???? 20,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਫੜਿਆ ਵਿਜੀਲੈਂਸ ਨੇ ……

by Newslineexpres@1

???? 50 ਗਜ ਦਾ ਮਕਾਨ, 70,000  ਦੀ ਰਿਸ਼ਵਤ !!

???? 20,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਫੜਿਆ ਵਿਜੀਲੈਂਸ ਨੇ ……

ਚੰਡੀਗੜ੍ਹ /ਲੁਧਿਆਣਾ, 28 ਫਰਵਰੀ – ਮੋਹਿਤ ਕੌਸ਼ਲ / ਨਿਊਜ਼ਲਾਈਨ ਐਕਸਪ੍ਰੈਸ –    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Newsline Express

Related Articles

Leave a Comment