newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ???? ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

???? ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Newslineexpres@1

???? ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

???? ਪਹਿਲ਼ਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ

ਚੰਡੀਗੜ੍ਹ, 4 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲ੍ਹੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |
ਵੇਰਵਿਆਂ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨ੍ਹਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
  ਜ਼ਿਕਰਯੋਗ ਹੈ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਪੈਂਡਿੰਗ ਹੈ।
Newsline Express

Related Articles

Leave a Comment