newslineexpres

Home Chandigarh 17 ਤੋਂ 24 ਮਾਰਚ ਤੱਕ ਪੰਜਾਬ ’ਚ ਰੋਸ ਮੁਜ਼ਾਹਰੇ ਕਰੇਗੀ ਸ਼੍ਰੋਮਣੀ ਅਕਾਲੀ ਦਲ : ਚੰਦੂਮਾਜਰਾ

17 ਤੋਂ 24 ਮਾਰਚ ਤੱਕ ਪੰਜਾਬ ’ਚ ਰੋਸ ਮੁਜ਼ਾਹਰੇ ਕਰੇਗੀ ਸ਼੍ਰੋਮਣੀ ਅਕਾਲੀ ਦਲ : ਚੰਦੂਮਾਜਰਾ

by Newslineexpres@1

ਗੜ੍ਹਸ਼ੰਕਰ, 13 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਦਫ਼ਤਰ ’ਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਪੜਤਾਲ ਦੇ ਨਾਂ ’ਤੇ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦੇ ਨਾਂਵਾਂ ’ਚ ਕਟੌਤੀ ਕਰਨ ਅਤੇ ਸਰਕਾਰ ਦੀਆਂ ਹੋਰ ਜ਼ਿਆਦਤੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ 17 ਤੋਂ 24 ਮਾਰਚ ਤੱਕ ਇਨਸਾਫ਼ ਹਫ਼ਤਾ ਮਨਾਇਆ ਜਾਵੇਗਾ। ਇਸ ਦੌਰਾਨ ਹਰ ਹਲਕੇ ’ਚ SDM ਦਫ਼ਤਰਾਂ ਵਿਖੇ ਰੋਸ ਮੁਜ਼ਾਹਰੇ ਕੀਤੇ ਜਾਣਗੇ, ਜਿਸ ਦੀ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੂਠ ਨੂੰ ਸੱਚ ਵਿਚ ਬਦਲਣ ਲਈ ਇਕ ਸਾਲ ਵਿਚ 750 ਕਰੋੜ ਇਸ਼ਤਿਹਾਰਾਂ ’ਤੇ ਖ਼ਰਚ ਕਰਕੇ ਸੂਬੇ ਦੇ ਖ਼ਜ਼ਾਨੇ ਨਾਲ ਜ਼ਿਆਦਤੀ ਕੀਤੀ ਹੈ।

Related Articles

Leave a Comment