ਨਵੀਂ ਦਿੱਲੀ, 15 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਜ਼ਮੀਨ ਬਦਲੇ ਨੌਕਰੀ ਦੇ ਮਾਮਲਾ ਵਿਚ ਦਿੱਲੀ ਦੀ ਅਦਾਲਤ ਨੇ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਨ੍ਹਾਂ ਦੀ ਧੀ RJD ਸੰਸਦ ਮੈਂਬਰ ਮੀਸਾ ਭਾਰਤੀ ਅਤੇ ਹੋਰ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ CBI ਨੇ ਬਿਨ੍ਹਾਂ ਗ੍ਰਿਫ਼ਤਾਰੀ ਦੇ ਚਾਰਜਸ਼ੀਟ ਦਾਇਰ ਕੀਤੀ। ਅਦਾਲਤ ਨੇ ਹਰੇਕ ਦੋਸ਼ੀ ਨੂੰ 50,000 ਰੁ: ਦੇ ਨਿੱਜੀ ਜ਼ਮਾਨਤ ਬਾਂਡ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।
previous post