???? ਪਟਿਆਲਾ ਪੁਲਿਸ ਵੱਲੋਂ ਦੁੱਜੇ ਦਿਨ ਵੀ ਫਲੈਗ ਮਾਰਚ
???? ਲੋਕਾਂ ਨੂੰ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ
ਪਟਿਆਲਾ, 19 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਦੀ ਗਿਰਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਦੇ ਤਹਿਤ ਸੂਬੇ ਭਰ ਦੀ ਪੁਲਿਸ ਵੱਲੋਂ ਅਮਨ ਸ਼ਾਂਤੀ ਬਣਾਏ ਰੱਖਣ ਲਈ ਫਲੈਗ ਮਾਰਚ ਕੀਤੇ ਜਾ ਰਹੇ ਹਨ। ਪਟਿਆਲਾ ਵਿਚ ਕੱਲ੍ਹ ਵੀ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ ਸੀ ਅਤੇ ਅੱਜ ਵੀ ਫਲੈਗ ਮਾਰਚ ਕੀਤਾ ਗਿਆ ਹੈ। ਇਸਦੀ ਅਗਵਾਈ ਕਰਦਿਆਂ ਐਸਐਸਪੀ ਪਟਿਆਲਾ ਸ੍ਰੀ ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਮਾਹੌਲ ਬਿਲਕੁਲ ਠੀਕ ਹੈ, ਸ਼ਾਂਤ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਨਿਯੰਤ੍ਰਿਤ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਸ਼ਾਂਤੀ ਬਣਾਏ ਰੱਖਣ, ਅਫਵਾਹਾਂ ਉਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਦੇ ਭੜਕਾਅ ਵਿੱਚ ਨਾ ਆਉਣ। ਐਸਐਸਪੀ ਵਰੁਣ ਸ਼ਰਮਾ ਨੇ ਇਹ ਵੀ ਕਿਹਾ ਕਿ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Newsline Express