ਗੁਜਰਾਤ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਚੋਰ’ ਕਹਿਣ ਦੇ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।
ਦੱਸਣਯੋਗ ਹੈ ਕਿ ਇਹ ਮਾਮਲਾ 2019 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਪੀਐਮ ਮੋਦੀ ਦੇ ਉਪਨਾਮ ‘ਤੇ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਰਾਹੁਲ ਗਾਂਧੀ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਹੁਲ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਹੀ ਕਿਉਂ ਹੈ?’ ਰਾਹੁਲ ਦੀ ਇਸ ਟਿੱਪਣੀ ਵਿਰੁੱਧ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।