newslineexpres

Breaking News
🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Home Information DC ਸਾਕਸ਼ੀ ਸਾਹਨੀ ਨੇ ਲਿਆ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

DC ਸਾਕਸ਼ੀ ਸਾਹਨੀ ਨੇ ਲਿਆ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

by Newslineexpres@1

DC ਸਾਕਸ਼ੀ ਸਾਹਨੀ ਨੇ ਲਿਆ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

-ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤੇ ਰਿਪੋਰਟ ਹਰੇਕ ਹਫ਼ਤੇ ਡੀ.ਸੀ. ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ
-ਮਗਨਰੇਗਾ ਤਹਿਤ ਮਿਲਣ ਵਾਲੇ ਕੰਮ ਦੀ ਕੀਤੀ ਸਮੀਖਿਆ

ਪਟਿਆਲਾ, 24 ਮਾਰਚ:ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਬੀ.ਡੀ.ਪੀ.ਓਜ ਹਦਾਇਤ ਕੀਤੀ ਕਿ ਉਹ ਚੱਲ ਰਹੇ ਕੰਮਾਂ ਦੀ ਖੁਦ ਮੌਕੇ ‘ਤੇ ਜਾਕੇ ਨਿਗਰਾਨੀ ਕਰਨ ਅਤੇ ਹਰੇਕ ਹਫ਼ਤੇ ਫੀਲਡ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣੀ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਅਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਤਹਿਤ ਮਗਨਰੇਗਾ ਮਜ਼ਦੂਰਾਂ ਨੂੰ ਪੂਰੇ ਦਿਨ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਮੋਨੀਟਰਿੰਗ ਕਰਨ ਲਈ ਡੀ.ਸੀ. ਡੈਸ਼-ਬੋਰਡ ਬਣਾਇਆ ਗਿਆ ਹੈ, ਜਿਥੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ ਇਸ ਲਈ ਹਰੇਕ ਵਿਕਾਸ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਬਲਾਕ ਪੱਧਰ ‘ਤੇ ਜੋ ਗਲੀਆਂ ਤੇ ਨਾਲੀਆਂ ਦਾ ਕੰਮ ਕਰਵਾਇਆ ਜਾਂਦਾ ਹੈ, ਉਸਦਾ ਪੂਰਾ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰਿਕਾਰਡ ਵਿੱਚ ਬਣਾਈ ਗਈ ਗਲੀ ਜਾਂ ਨਾਲੀ ਦੀ ਲੰਬਾਈ ਤੇ ਚੌੜਾਈ, ਸ਼ੁਰੂ ਤੇ ਖਤਮ ਹੋਣ ਦੀ ਸਥਾਨ ਦਾ ਵੇਰਵਾ ਤੇ ਗਾਇਡਲਾਈਨਜ਼ ਅਨੁਸਾਰ ਕੀਤੇ ਗਏ ਕੰਮ ਦੀ ਮਿਆਦ ਦਰਜ ਕੀਤੀ ਜਾਵੇ, ਤਾਂ ਜੋ ਪਹਿਲਾ ਖਰਾਬ ਹੋਣ ਦੀ ਸੂਰਤ ਵਿੱਚ ਸਬੰਧਤ ਖਿਲਾਫ ਕਾਰਵਾਈ ਕੀਤੀ ਜਾ ਸਕੇ ਅਤੇ ਮਿਆਦ ਤੋਂ ਪਹਿਲਾਂ ਦੁਬਾਰਾ ਬਣਾਉਣ ਦੇ ਖਰਚ ਤੋਂ ਬਚਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Related Articles

Leave a Comment