newslineexpres

Joe Rogan Podcasts You Must Listen
Home Information DC ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

DC ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

by Newslineexpres@1

DC ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

-ਜ਼ਿਲ੍ਹੇ ਦੇ 20 ਹਜ਼ਾਰ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਹੋਏ ਜਾਰੀ
-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

ਪਟਿਆਲਾ, 24 ਮਾਰਚ:ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।
ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਫਰੀਸ਼ਿਪ ਕਾਰਡ ਦਾ ਲਾਭ ਯੋਗ ਵਿਦਿਆਰਥੀਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਐਸ.ਸੀ. ਸਕੀਮ ਤਹਿਤ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਕਰਨ ਵਾਲੇ ਜ਼ਿਲ੍ਹੇ ਦੇ 20288 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕੀਤੇ ਗਏ, ਫਰੀਸ਼ਿਪ ਕਾਰਡ ਦੇ ਆਧਾਰ ‘ਤੇ ਵਿਦਿਆਰਥੀ ਬਿਨਾਂ ਕੋਈ ਫ਼ੀਸ ਦਿੱਤਿਆਂ ਪੰਜਾਬ ਵਿੱਚ ਜਾਂ ਪੰਜਾਬ ਤੋਂ ਬਾਹਰ ਕਿਸੇ ਵੀ ਸੰਸਥਾ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਕੀਮ ਤਹਿਤ 14987 ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਜੋ ਕਿ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ ਸਨ ਦੇ ਕੇਸ ਸੈਕਸ਼ਨ ਕਰਕੇ ਮੁੱਖ ਦਫ਼ਤਰ ਨੂੰ ਅਦਾਇਗੀ ਲਈ ਭੇਜੇ ਗਏ, ਜਿਸ ਵਿੱਚੋਂ 11729 ਵਿਦਿਆਰਥੀ ਨੂੰ 12.60 ਕਰੋੜ ਰੁਪਏ ਦੀ ਰਾਸ਼ੀ ਮੁੱਖ ਦਫ਼ਤਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਡਾ. ਅੰਬੇਦਕਰ ਪੋਰਟਲ www.scholarships.punjab.gov.in ਮਿਤੀ 31 ਮਾਰਚ 2023 ਤੱਕਖੁੱਲ੍ਹਿਆਹੋਇਆਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਨੌਜਵਾਨ ਟਰੇਨਿੰਗ ਪ੍ਰਾਪਤ ਕਰਕੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਕਰ ਸਕਣ। ਇਸ ਮੌਕੇ ਬਲਾਕ ਥੀਮੇਟਿਕ ਮੈਨੇਜਰ ਉਪਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਨੈਸ਼ਨਲ ਅਰਬਨ ਲਾਈਵਲੀ ਹੁੱਡ ਮਿਸ਼ਨ ਅਤੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਨੌਜਵਾਨਾਂ ਨੂੰ ਟਰੇਨਿੰਗ ਦੇਕੇ ਰੋਜ਼ਗਾਰ ਦੇ ਯੋਗ ਬਣਾਇਆ ਜਾਂਦਾ ਹੈ।

Related Articles

Leave a Comment