newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home International ???? ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਸਿੰਘ ਧਾਲੀਵਾਲ

???? ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਸਿੰਘ ਧਾਲੀਵਾਲ

by Newslineexpres@1
Photo Caption : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਦੀ ਸੇਵਕ ਕਲੋਨੀ ਸਥਿਤ ਜੱਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਮੌਕੇ। ਉਨ੍ਹਾਂ ਦੇ ਨਾਲ ਘਰ ਦੇ ਅਸਲ ਮਾਲਕ ਮੈਡਮ ਪਰਵੀਰ ਢਿੱਲੋਂ ਤੇ ਹੋਰ ਪਤਵੰਤੇ ਨਜ਼ਰ ਆ ਰਹੇ ਹਨ। Newsline Express
Photo Caption : ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ। ਉਨ੍ਹਾਂ ਦੇ ਨਾਲ ਆਈ. ਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ ਅਤੇ ਹੋਰ। Newsline Express

???? ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਸਿੰਘ ਧਾਲੀਵਾਲ

???? ਪੰਜਾਬ ਸਰਕਾਰ ਨੇ ਢਾਈ ਸਾਲਾਂ ਤੋਂ ਹੋਇਆ ਨਜਾਇਜ਼ ਕਬਜ਼ਾ 48 ਘੰਟਿਆਂ ‘ਚ ਛੁਡਵਾਇਆ : ਕੈਬਨਿਟ ਮੰਤਰੀ

???? ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦੇਵਾਂਗੇ :  ਮੰਤਰੀ

???? ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਧਾਲੀਵਾਲ ਪਰਿਵਾਰ ਨੂੰ ਖ਼ੁਦ ਮਿਲਣ ਪੁੱਜੇ ਪਟਿਆਲਾ

ਪਟਿਆਲਾ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਸ਼ਾਮ ਨੂੰ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਮਿੱਤਲ ਦੇ ਪਿਤਾ ਸਵਰਗੀ ਸ. ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਸਥਿਤ ਜੱਦੀ ਘਰ, ਜੋਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ ‘ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ, ਇਹ ਘਰ ਸਵਰਗੀ ਸ. ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਰ ਢਿੱਲੋਂ ਨੂੰ ਅੱਜ ਕਬਜਾ ਸੌਂਪ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐਮ.ਪੀ. ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ ‘ਚ 4 ਵਾਰ ਐਮ.ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐਮ.ਪੀ. ਰਹੇ ਹਨ।
ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ ਗਏ ਹਨ, ਜਿਸ ਦੌਰਾਨ ਆਈਆਂ 623 ਸ਼ਿਕਾਇਤਾਂ ‘ਚੋਂ 50 ਫ਼ੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ ‘ਤੇ ਕਾਰਵਾਈ ਜਾਰੀ ਹੈ।
ਕੈਨੇਡਾ ਦੇ ਸਾਬਕਾ ਐਮ.ਪੀ. ਨੀਨਾ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਇੱਕ ਬਹੁਤ ਵੱਡਾ ਹਾਂਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ।
ਨੀਨਾ ਗਰੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣਾ ਮਾਮਲਾ ਪੰਜਾਬ ਸਰਕਾਰ ਦੇ ਸਨਮੁੱਖ ਰੱਖਿਆ ਤਾਂ ਸਰਕਾਰ ਨੇ ਬਿਨ੍ਹਾਂ ਦੇਰੀ ਕੀਤਿਆਂ ਉਨ੍ਹਾਂ ਦੇ ਘਰ ਉਪਰ ਕਰੀਬ ਢਾਈ ਸਾਲਾਂ ਤੋਂ ਨਵਾਬ ਸਿੰਘ ਮਨੇਸ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਕੇ ਸਾਡਾ ਜੱਦੀ ਘਰ ਸਾਨੂੰ ਮੁੜ ਤੋਂ ਦਿਵਾਇਆ ਹੈ ਅਤੇ ਵਿਅਕਤੀ ਖਿਲਾਫ਼ ਐਫ.ਆਈ.ਆਰ. ਵੀ ਦਰਜ਼ ਕਰ ਦਿੱਤੀ ਗਈ ਹੈ, ਜੋ ਕਿ ਹੁਣ ਜੇਲ ‘ਚ ਹੈ।
ਇਸ ਦੌਰਾਨ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Newsline Express

Related Articles

Leave a Comment